ਕਿਹਾ – ਬਿਜਲੀ ਸਬੰਧੀ ਪੰਜਾਬ ਵਿਧਾਨ ਸਭਾ ’ਚ ਨਵਾਂ ਕਾਨੂੰਨ ਲਿਆਉਣਾ ਜ਼ਰੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦਾ ਇਕ ਵਾਰ ਫਿਰ ਬਿਜਲੀ ਮੁੱਦੇ ’ਤੇ ਬਿਆਨ ਸਾਹਮਣੇ ਆਇਆ। ਸਿੱਧੂ ਦਾ ਕਹਿਣਾ ਹੈ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕੀਤੇ ਬਿਨਾਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਖੋਖਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਨਵਾਂ ਕਾਨੂੰਨ ਲਿਆਉਣਾ ਜ਼ਰੂਰੀ ਹੈ। ਧਿਆਨ ਰਹੇ ਕਿ ਬਿਜਲੀ ਮਾਮਲੇ ਨੂੰ ਲੈ ਕੇ ਸਿਆਸੀ ਆਗੂਆਂ ਵਿਚਾਲੇ ਚੱਲ ਰਹੀ ਬਿਆਨਬਾਜ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਨਵਜੋਤ ਸਿੱਧੂ ਨੇ ਅੱਜ ਇਕ ਵਾਰ ਫਿਰ ਟਵੀਟ ਕਰਕੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਕਿਹਾ ਕਿ ਮੁਫਤ ਬਿਜਲੀ ਦੇਣ ਦੇ ਖੋਖਲੇ ਵਾਅਦੇ ਉਦੋਂ ਤੱਕ ਬੇਅਰਥ ਹਨ, ਜਦ ਤੱਕ ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਿਜਲੀ ਖਰੀਦ ਸਮਝੌਤਿਆਂ ਦੀਆਂ ਨੁਕਸਦਾਰ ਧਾਰਾਵਾਂ ਨੇ ਪੰਜਾਬ ਦੇ ਹੱਥ ਬੰਨ੍ਹੇ ਹੋਏ ਹਨ, ਉਦੋਂ ਤੱਕ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਸਿਰਫ ਖਿਆਲੀ ਪੁਲਾਓ ਹੀ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਬਾਦਲ ਪਰਿਵਾਰ ਦੇ ਭਿ੍ਰਸ਼ਟਾਚਾਰ ਦੀ ਇਕ ਹੋਰ ਮਿਸਾਲ ਹਨ। ਉਨ੍ਹਾਂ ਕਿਹਾ ਕਿ ਇਸ ਭਿ੍ਰਸ਼ਟਾਚਾਰ ਦਾ ਖਾਮਿਆਜ਼ਾ ਅੱਜ ਪੰਜਾਬ ਭੁਗਤ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਨਵਾਂ ਕਾਨੂੰਨ ਅਤੇ ਬਿਜਲੀ ਖਰੀਦ ਸਮਝੌਤਿਆਂ ਉਤੇ ਵਾਈਟ ਪੇਪਰ ਲੈ ਕੇ ਆਉਣ ਨਾਲ ਹੀ ਪੰਜਾਬ ਨੂੰ ਇਨਸਾਫ ਮਿਲਣ ਦੀ ਆਸ ਕੀਤੀ ਜਾ ਸਕਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …