ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ 8 ਜੁਲਾਈ ਨੂੰ ਕੌਮੀ ਪੱਧਰ ’ਤੇ ਕਿਸਾਨ ਜਥੇਬੰਦੀਆਂ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਦੋ ਘੰਟੇ ਲਈ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵਾ ਕਰਦੇ ਹੋਏ ਆਪਣੇ ਵਹੀਕਲ ਸੜਕਾਂ ’ਤੇ ਲੈ ਕੇ ਖੜ੍ਹੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਖਾਲੀ ਗੈਸ ਸਿਲੰਡਰਾਂ ਨੂੰ ਵੀ ਸੜਕਾਂ ’ਤੇ ਰੱਖ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸੇ ਦੌਰਾਨ 8 ਮਿੰਟ ਲਈ ਹਾਰਨ ਵਜਾ ਕੇ ਮੋਦੀ ਸਰਕਾਰ ਦੇ ਕੰਨ ਵੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਾਨਸੂਨ ਸੈਸ਼ਨ ਦੌਰਾਨ ਹਰ ਰੋਜ਼ 200 ਕਿਸਾਨਾਂ ਦਾ ਜਥਾ ਸੰਸਦ ਦੇ ਬਾਹਰ ਪਹੁੰਚ ਕੇ ਖੇਤੀ ਕਾਨੂੰਨਾਂ ਖਿਲਾਫ ਰੋਸ ਦਾ ਪ੍ਰਗਟਾਵਾ ਕਰੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ 22 ਜੁਲਾਈ ਤੋਂ ਹਰ ਰੋਜ਼ 200 ਕਿਸਾਨਾਂ ਦਾ ਜਥਾ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਬੱਸਾਂ ’ਚ ਸਵਾਰ ਹੋ ਕੇ ਜਾਇਆ ਕਰੇਗਾ। ਹੁਣ ਸਰਕਾਰ ਤੇ ਪੁਲਿਸ ਨੇ ਕਿੰਝ ਨਜਿੱਠਣਾ ਹੈ, ਇਹ ਉਹ ਹੀ ਜਾਨਣ। ਰਾਜੇਵਾਲ ਹੋਰਾਂ ਨੇ ਕਿਹਾ ਕਿ 17 ਜੁਲਾਈ ਤੱਕ ਸਾਰੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਸੰਯੁਕਤ ਮੋਰਚੇ ਵਲੋਂ ਲਿਖੇ ਖਤ ਮਿਲ ਜਾਣਗੇ, ਜੋ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਸੰਸਦ ਵਿਚ ਖੇਤੀ ਮੁੱਦਿਆਂ ’ਤੇ ਬਹਿਸ ਕਰਨ, ਮੋਦੀ ਸਰਕਾਰ ਨੂੰ ਸਵਾਲ ਕਰਨ, ਬਾਈਕਾਟ ਕਰਕੇ ਬਾਹਰ ਆਉਣ ਦੀ ਬਜਾਏ ਸੰਸਦ ਦੇ ਅੰਦਰ ਸਰਕਾਰ ਨੂੰ ਘੇਰਨ।
Home / ਪੰਜਾਬ / ਰਾਜੇਵਾਲ ਦੀ ਅਪੀਲ – 8 ਜੁਲਾਈ ਨੂੰ ਗੱਡੀਆਂ, ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰ ਹਾਰਨ ਵਜਾ ਖੋਲ੍ਹ ਦਿਓ ਮੋਦੀ ਸਰਕਾਰ ਦੇ ਕੰਨ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …