Breaking News
Home / ਪੰਜਾਬ / ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ

ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ

ਭਾਜਪਾ ਲੀਡਰਸ਼ਿਪ ਨੇ ਜੋਸ਼ੀ ਨੂੰ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਿਛਲੇ ਦਿਨੀਂ ਕਿਸਾਨਾਂ ਦਾ ਪੱਖ ਪੂਰਿਆ ਸੀ, ਜਿਹੜਾ ਭਾਜਪਾ ਦੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋਇਆ। ਧਿਆਨ ਰਹੇ ਕਿ ਜੋਸ਼ੀ ਨੇ ਭਾਜਪਾ ਹਾਈਕਮਾਨ ਨੂੰ ਕਿਹਾ ਸੀ ਕਿ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ। ਇਸ ਤੋਂ ਬਾਅਦ ਅਨਿਲ ਜੋਸ਼ੀ ਨੂੰ ਪਾਰਟੀ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ।
ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਹਿਣ ’ਤੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ। ਧਿਆਨ ਰਹੇ ਕਿ ਅਨਿਲ ਜੋਸ਼ੀ ਨੇ ਕਿਸਾਨਾਂ ਦਾ ਪੱਖ ਪੂਰਦਿਆਂ ਆਪਣੀ ਪਾਰਟੀ ਖਿਲਾਫ ਬਿਆਨਬਾਜ਼ੀ ਕੀਤੀ ਸੀ। ਇਸੇ ਕਾਰਨ ਹੁਣ ਪਾਰਟੀ ਨੇ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 7 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਭਾਜਪਾ ਆਗੂਆਂ ਦਾ ਥਾਂ-ਥਾਂ ਵਿਰੋਧ ਹੋ ਰਿਹਾ ਹੈ। ਇਸ ਨੂੰੂ ਦੇਖਦਿਆਂ ਕਈ ਭਾਜਪਾ ਆਗੂਆਂ ਨੇ ਕਿਸਾਨਾਂ ਦੇ ਪੱਖ ਵਿਚ ਵੀ ਗੱਲ ਕੀਤੀ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਿਹਾ ਸੀ।

 

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …