ਸਿੱਧੂ ਨੂੰ ਵੀ ਮਿਲ ਸਕਦੀ ਹੈ ਅਹਿਮ ਜਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਹੋ ਗਈ ਹੈ ਅਤੇ ਕੈਪਟਨ ਅਮਰਿੰਦਰ ਚੰਡੀਗੜ੍ਹ ਵਾਪਸ ਵੀ ਪਰਤ ਆਏ ਹਨ। ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਕਲੇਸ਼ ਦੇ ਹੱਲ ਲਈ ਹਾਈਕਮਾਨ ਦੇ ਫਾਰੁਮੂਲੇ ਨੂੰ ਮੰਨ ਲਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ।
ਪੰਜਾਬ ਵਿਚ ਕਾਂਗਰਸ ਦਾ ਝਗੜਾ ਖਤਮ ਕਰਨ ਲਈ ਸੋਨੀਆ ਤੇ ਕੈਪਟਨ ਦੀ ਹੋਈ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੂੰ ਸੰਗਠਨ ਦੀ ਵਾਗਡੋਰ ਸੌਂਪੇ ਜਾਣ ਦੇ ਆਸਾਰ ਹਨ। ਪਰ ਕੈਪਟਨ ਅਮਰਿੰਦਰ ਦੀ ਸਿੱਧੂ ਪ੍ਰਤੀ ਨਰਾਜ਼ਗੀ ਅਜੇ ਵੀ ਪਹਿਲਾਂ ਵਾਂਗ ਹੀ ਹੈ। ਕਿਉਂਕਿ ਜਦੋਂ ਕੈਪਟਨ ਨੂੰ ਮੀਡੀਆ ਨੇ ਸਿੱਧੂ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਸੀ ਕਿ ਸਿੱਧੂ ਬਾਰੇ ਮੈਂ ਕੁਝ ਨਹੀਂ ਜਾਣਦਾ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਮੰਤਰੀ ਮੰਡਲ ਵਿਚ ਕੁਝ ਬਦਲਾਅ ਹੋ ਸਕਦੇ ਹਨ ਅਤੇ ਕੁਝ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਸੁਨੀਲ ਜਾਖੜ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਹਟਾਇਆ ਜਾਂਦਾ ਹੈ ਤਾਂ ਉਨ੍ਹਾਂ ਦੀ ਜਗ੍ਹਾ ਵਿਜੇਇੰਦਰ ਸਿੰਗਲਾ ਜਾਂ ਕਿਸੇ ਹੋਰ ਸੀਨੀਅਰ ਹਿੰਦੂ ਨੇਤਾ ਨੂੰ ਇਹ ਅਹੁਦਾ ਦਿੱਤਾ ਜਾ ਸਕਦਾ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …