ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 3.7 ਸੀ। ਭੁਚਾਲ ਦਾ ਕੇਂਦਰ ਹਰਿਆਣਾ ਦਾ ਛੱਜਿਆਵਾਸ ਸੀ। ਭੁਚਾਲ ਦਾ ਕੇਂਦਰ ਧਰਤੀ ਤੋਂ 16 ਕਿਲੋਮੀਟਰ ਹੇਠਾਂ ਸੀ।
ਮੌਸਮ ਵਿਭਾਗ ਦਾ ਕਹਿਣਾ ਹੈ ਇਨ੍ਹਾਂ ਝਟਕਿਆਂ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਨਿੱਕੇ ਭੁਚਾਲ ਆਉਂਦੇ ਰਹਿੰਦੇ ਹਨ ਤੇ ਇਸ ਲਈ ਇਨ੍ਹਾਂ ਤੋਂ ਡਰਨ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਜੁਲਾਈ ਵਿਚ ਪੰਜਾਬ, ਦਿੱਲੀ ਤੇ ਗੁਜਰਾਤ ਸਮੇਤ ਭਾਰਤ ਦੇ ਕਈ ਹਿੱਸਿਆਂ ਵਿੱਚ ਭੁਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਉੱਤਰੀ ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ ਸਨ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …