ਵਣਾਂਵਾਲੀ ਤੋਂ ਬਾਅਦ ਰੋਪੜ ਥਰਮਲ ਦਾ ਵੀ ਇਕ ਯੂਨਿਟ ਬੰਦ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸਮੁੱਚਾ ਪੰਜਾਬ ਇਨ੍ਹੀਂ ਦਿਨੀਂ ਡੂੰਘੇ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ ਉਥੇ ਹੀ ਇਹ ਬਿਜਲੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਕ ਪਾਸੇ ਜਿੱਥੇ ਪੰਜਾਬ ਅੰਦਰ ਝੋਨੇ ਦੀ ਲਵਾਈ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਉਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਵੀ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ। ਜਿਸ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਦੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਿਜਲੀ ਕੱਟਾਂ ਦੇ ਚਲਦਿਆਂ ਜਿੱਥੇ ਪੰਜਾਬ ਦੀ ਕਿਸਾਨੀ ਪ੍ਰੇਸ਼ਾਨ ਹੋ ਰਹੀ ਹੈ, ਉਥੇ ਹੀ ਪੰਜਾਬ ਦੀ ਆਮ ਜਨਤਾ ਵੀ ਬਿਜਲੀ ਨਾ ਆਉਣ ਕਾਰਨ ਬਹੁਤ ਪ੍ਰੇਸ਼ਾਨ ਹੈ ਕਿਉਂਕਿ ਪੰਜਾਬ ’ਚ ਇਨ੍ਹੀਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਉਤੋਂ ਬਿਜਲੀ ਨਹੀਂ ਆ ਰਹੀ, ਬਿਜਲੀ ਨਾ ਆਉਣ ਕਾਰਨ ਪਾਣੀ ਦੀ ਸਪਲਾਈ ਵੀ ਠੱਪ ਕੇ ਰਹਿ ਜਾਂਦੀ ਹੈ, ਜਿਸ ਕਾਰਨ ਪ੍ਰੇਸ਼ਾਨੀ ਹੋਰ ਵਧ ਜਾਂਦੀ ਹੈ। ਲੰਘੇ ਦਿਨੀਂ ਬਿਜਲੀ ਸੰਕਟ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਸੀ ਅਤੇ ਸਰਕਾਰੀ ਦਫ਼ਤਰਾਂ ’ਚ ਏਸੀ ਵੀ ਨਾ ਚਲਾਉਣ ਦੇ ਹੁਕਮ ਦਿੱਤੇ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ ਮਾਨਸਾ ਜ਼ਿਲ੍ਹੇ ’ਚ ਪੈਂਦੇ ਵਣਾਂਵਾਲੀ ਥਰਮਲ ਪਲਾਂਟ ਦੇ ਦੋ ਯੂਨਿਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ ਅਤੇ ਹੁਣ ਲੰਘੀ ਦੇਰ ਰਾਤ ਤਕਨੀਕੀ ਖਰਾਬੀ ਆਉਣ ਕਾਰਨ ਰੋਪੜ ਥਰਮਲ ਪਲਾਂਟ ਦਾ ਵੀ ਇਕ ਯੂਨਿਟ ਬੰਦ ਹੋਣ ਨਾਲ ਪੰਜਾਬ ’ਚ ਅੰਦਰ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਨਜ਼ਰ ਆ ਰਿਹਾ ਹੈ।