ਮੋਦੀ ਸਰਕਾਰ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਭਾਰਤ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ‘ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਸਮੁੱਚੇ ਭਾਰਤ ਦੇ ਕਿਸਾਨਾਂ ਵੱਲੋਂ ਵਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰ, ਮੋਟਰ ਸਾਈਕਲ ਤੇ ਕਾਰਾਂ ਨੂੰ ਸੜਕਾਂ ਕਿਨਾਰੇ ਖੜ੍ਹੀਆਂ ਕਰਕੇ ਅਤੇ ਖਾਲੀ ਗੈਸ ਸਿਲੰਡਰਾਂ ਨੂੰ ਵੀ ਸੜਕਾਂ ਕੰਢੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।