ਨਵੀਂ ਦਿੱਲੀ : ਕੇਂਦਰੀ ਕੈਬਨਿਟ ‘ਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਫੇਰਬਦਲ ਤੋਂ ਐਨ ਪਹਿਲਾਂ ਅੱਠ ਰਾਜਾਂ ਨੂੰ ਨਵੇਂ ਰਾਜਪਾਲ ਮਿਲ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਨ੍ਹਾਂ ਨਵੀਆਂ ਨਿਯੁਕਤੀਆਂ ‘ਤੇ ਮੋਹਰ ਲਾ ਦਿੱਤੀ ਹੈ।
ਰਾਸ਼ਟਰਪਤੀ ਭਵਨ ਵੱਲੋਂ ਜਾਰੀ ਚਿੱਠੀ-ਪੱਤਰ ਮੁਤਾਬਕ ਸਮਾਜਿਕ ਨਿਆਂ ਮੰਤਰੀ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਮਿਜ਼ੋਰਮ ਦੇ ਰਾਜਪਾਲ ਪੀ.ਐੱਸ.ਸ੍ਰੀਧਰਨ ਨੂੰ ਬਦਲ ਕੇ ਗੋਆ ਦਾ ਰਾਜਪਾਲ ਲਾਇਆ ਗਿਆ ਹੈ। ਜਦੋਂਕਿ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਹੁਣ ਹਰਿਆਣਾ ਦੇ ਰਾਜਪਾਲ ਵਜੋਂ ਫ਼ਰਜ਼ ਨਿਭਾਉਣਗੇ। ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੂੰ ਤ੍ਰਿਪੁਰਾ ਤਬਦੀਲ ਕਰ ਦਿੱਤਾ ਗਿਆ ਹੈ।
ਉਹ ਰਮੇਸ਼ ਬੈਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਝਾਰਖੰਡ ਦਾ ਰਾਜਪਾਲ ਲਾਇਆ ਗਿਆ ਹੈ। ਇਸੇ ਤਰ੍ਹਾਂ ਡਾ.ਹਰੀ ਬਾਬੂ ਕਾਮਭਾਮਪਤੀ ਮਿਜ਼ੋਰਮ, ਮੰਗੂਭਾਈ ਛਗਨਭਾਈ ਪਟੇਲ ਮੱਧ ਪ੍ਰਦੇਸ਼ ਅਤੇ ਰਾਜੇਂਦਰ ਵਿਸ਼ਵਾਨਾਥ ਅਰਲੇਕਰ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਹੋਣਗੇ।
Check Also
‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ
ਹਰਿਆਣਾ ’ਚ ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ …