Breaking News
Home / ਭਾਰਤ / ਵੀਰਭੱਦਰ ਸਿੰਘ ਦਾ ਦਿਹਾਂਤ

ਵੀਰਭੱਦਰ ਸਿੰਘ ਦਾ ਦਿਹਾਂਤ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਸਾਰਿਆਂ ਨੇ ਪ੍ਰਗਟਾਇਆ ਦੁੱਖ
ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਕਾਂਗਰਸੀ ਆਗੂ ਵੀਰਭੱਦਰ ਸਿੰਘ ਦਾ ਅੱਜ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਵੀਰਭੱਦਰ ਸਿੰਘ ਦੀ ਉਮਰ 87 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਆਖਰੀ ਸਾਹ ਲਿਆ। ਧਿਆਨ ਰਹੇ ਕਿ ਵੀਰਭੱਦਰ ਸਿੰਘ ਯੂਪੀਏ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਵੀ ਰਹੇ। ਵੀਰਭੱਦਰ ਸਿੰਘ 1962 ਵਿਚ ਪਹਿਲੀ ਵਾਰ ਲੋਕ ਸਭਾ ਚੋਣ ਜਿੱਤੇ ਸਨ। ਇਸ ਤੋਂ ਬਾਅਦ ਉਹ 1967, 71, 80 ਅਤੇ 2009 ਵਿਚ ਵੀ ਲੋਕ ਸਭਾ ਲਈ ਚੁਣੇ ਗਏ। ਵੀਰਭੱਦਰ ਸਿੰਘ 1983 ਵਿਚ ਪਹਿਲੀ ਵਾਰ ਹਿਮਾਚਲ ਦੇ ਮੁੱਖ ਮੰਤਰੀ ਬਣੇ ਸਨ। ਉਹ 1985 ਵਿਚ ਦੂਜੀ ਵਾਰ, 1993 ‘ਚ ਤੀਜੀ ਵਾਰ, 1998 ਵਿਚ ਚੌਥੀ ਵਾਰ, 2003 ਵਿਚ ਪੰਜਵੀਂ ਵਾਰ ਅਤੇ 2012 ਵਿਚ ਛੇਵੀਂ ਵਾਰ ਮੁੱਖ ਮੰਤਰੀ ਬਣੇ। ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਪਾਰਟੀ ਨੇ ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟ ਕੀਤਾ।

 

Check Also

ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਕੀਤਾ ਜਾਰੀ

ਕਿਹਾ : ਸ਼ੋਸ਼ਲ ਮੀਡੀਆ ਤੋਂ ਕੇਜਰੀਵਾਲ ਦਾ ਆਪਣੀ ਪੈਰਵੀ ਕਰਨ ਵਾਲਾ ਵੀਡੀਓ ਹਟਾਓ ਨਵੀਂ ਦਿੱਲੀ/ਬਿਊਰੋ …