22.5 C
Toronto
Monday, August 17, 2026
spot_img
Homeਭਾਰਤਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ 'ਚ ਮਿਲੀ ਨੌਕਰੀ

ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ‘ਚ ਮਿਲੀ ਨੌਕਰੀ

ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ‘ਚ ਮਿਲੀ ਨੌਕਰੀਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸ਼ਮੀਰ ਦੀ ਸਿੱਖ ਲੜਕੀ ਮਨਮੀਤ ਕੌਰ ਤੇ ਉਸਦੇ ਪਤੀ ਸੁਖਪ੍ਰੀਤ ਸਿੰਘ ਨੂੰ ਕਮੇਟੀ ਵਿਚ ਨੌਕਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਿੱਖ ਬੱਚੀ ਮਨਮੀਤ ਕੌਰ ਨੂੰ ਬਤੌਰ ਕਲਰਕ ਕਮੇਟੀ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਉਸਦੇ ਪਤੀ ਸੁਖਪ੍ਰੀਤ ਸਿੰਘ ਦੀ ਜੇ ਈ ਏ ਸੀ ਵਜੋਂ ਨਿਯੁਕਤੀ ਕੀਤੀ ਗਈ ਹੈ। ਸਿਰਸਾ ਹੋਰਾਂ ਦੱਸਿਆ ਕਿ ਇਸ ਜੋੜੇ ਦੀ ਰਿਹਾਇਸ਼ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚਲੇ ਸਟਾਫ ਕੁਆਰਟਰਾਂ ‘ਚ ਹੋਵੇਗੀ। ਉਹਨਾਂ ਦੱਸਿਆ ਕਿ ਦੋਵੇਂ ਖੁਸ਼ੀ ਖੁਸ਼ੀ ਰਹਿ ਰਹੇ ਹਨ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਇਹ ਨੌਕਰੀਆਂ ਮਿਲਣ ਨਾਲ ਵਧੀਆ ਜੀਵਨ ਨਿਰਬਾਹ ਕਰ ਸਕਣਗੇ।

 

RELATED ARTICLES
POPULAR POSTS