Breaking News
Home / ਜੀ.ਟੀ.ਏ. ਨਿਊਜ਼ / ਉਨਟਾਰੀਓ ਦੇ ਬਾਲਗਾਂ ‘ਚੋਂ ਅੱਧੇ ਤੋਂ ਜ਼ਿਆਦਾ ਨੂੰ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਵੀ ਲੱਗੀ

ਉਨਟਾਰੀਓ ਦੇ ਬਾਲਗਾਂ ‘ਚੋਂ ਅੱਧੇ ਤੋਂ ਜ਼ਿਆਦਾ ਨੂੰ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਵੀ ਲੱਗੀ

6 ਮਿਲੀਅਨ ਤੋਂ ਜ਼ਿਆਦਾ ਉਨਟਾਰੀਓ ਨਿਵਾਸੀਆਂ ਨੂੰ ਹੋਇਆ ਵੈਕਸੀਨੇਸ਼ਨ ਪ੍ਰੋਗਰਾਮ ਦਾ ਫਾਇਦਾ
ਟੋਰਾਂਟੋ/ਬਿਊਰੋ ਨਿਊਜ਼ : ਕੋਵਿਡ-19 ਦੇ ਖਿਲਾਫ ਜਾਰੀ ਜੰਗ ਵਿਚ ਇਕ ਵੱਡੀ ਜਿੱਤ ਹਾਸਲ ਕਰਦੇ ਹੋਏ ਉਨਟਾਰੀਓ ਸਰਕਾਰ ਨੇ ਉਨਟਾਰੀਓ ਵਿਚ ਬਾਲਗਾਂ ਦੀ ਆਬਾਦੀ ਦੇ 50 ਫੀਸਦੀ ਤੋਂ ਜ਼ਿਆਦਾ ਹਿੱਸੇ ਨੂੰ ਕਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਗਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਰਾਜ ਵਿਚ 12 ਸਾਲ ਤੋਂ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਵੀ ਵੈਕਸੀਨ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਵਿਚ ਲਾਕਡਾਊਨ ਨੂੰ ਪੂਰੀ ਤਰ੍ਹਾਂ ਨਾਲ ਖੋਲ੍ਹਣ ਲਈ ਤੀਜੇ ਪੜ੍ਹਾਅ ਲਈ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਅੰਕੜਿਆਂ ਅਨੁਸਾਰ ਰਾਜ ਦੀ 18 ਸਾਲ ਤੋਂ ਜ਼ਿਆਦਾ ਉਮਰ ਦੀ ਬਾਲਗ ਅਬਾਦੀ ਵਿਚੋਂ 78 ਫੀਸਦੀ ਨੂੰ ਘੱਟੋ ਘੱਟ ਇਕ ਖੁਰਾਕ ਅਤੇ 51 ਫੀਸਦੀ ਤੋਂ ਜ਼ਿਆਦਾ ਨੂੰ ਦੋਵੇਂ ਖੁਰਾਕਾਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਤੋਂ ਸੁਰੱਖਿਆ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਇਹ ਇਕ ਵੱਡੀ ਸਫਲਤਾ ਹੈ।
ਉਨਟਾਰੀਓ ਦੀ ਸਿਹਤ ਮੰਤਰੀ ਅਤੇ ਡਿਪਟੀ ਪ੍ਰੀਮੀਅਰ ਕ੍ਰਿਸਟੀਨ ਏਲਿਅਟ ਨੇ ਕਿਹਾ ਕਿ ਸਾਨੂੰ ਕਰੋਨਾ ਵੈਕਸੀਨੇਸ਼ਨ ਦੀ ਦਿਸ਼ਾ ਵਿਚ ਇਕ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਨਾਲ 6 ਮਿਲੀਅਨ ਤੋਂ ਜ਼ਿਆਦਾ ਉਨਟਾਰੀਓ ਨਿਵਾਸੀਆਂ ਨੂੰ ਇਸ ਪ੍ਰੋਗਰਾਮ ਨਾਲ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਹੀ ਰੁਕਣ ਵਾਲੇ ਨਹੀਂ ਹਾਂ, ਬਲਕਿ ਹੈਲਥ ਸਿਸਟਮ ਪਾਰਟਨਰਜ਼ ਦੇ ਨਾਲ ਕੰਮ ਕਰਦੇ ਹੋਏ ਉਨਟਾਰੀਓ ਦੇ ਸਾਰੇ ਨਿਵਾਸੀਆਂ ਨੂੰ ਵੈਕਸੀਨੇਸ਼ਨ ਪ੍ਰਦਾਨ ਕਰਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਇਸ ਵਾਇਰਸ ਅਤੇ ਇਸਦੇ ਵੱਖ-ਵੱਖ ਸਟਰੇਨ ‘ਤੇ ਨਜ਼ਰ ਰੱਖੀ ਹੋਈ ਹੈ। ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਿੱਤੀ ਜਾ ਰਹੀ ਹੈ। ਅਸੀਂ ਸਾਰੇ ਉਨਟਾਰੀਓ ਨਿਵਾਸੀਆਂ ਨੂੰ ਇਸ ਘਾਤਕ ਵਾਇਰਸ ਨਾਲ ਹਰ ਤਰ੍ਹਾਂ ਨਾਲ ਸੁਰੱਖਿਆ ਪ੍ਰਦਾਨ ਕਰਨ ਲਈ ਸਮਰਪਿਤ ਹੈ।

 

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …