Breaking News
Home / ਦੁਨੀਆ / ਯੂ.ਕੇ. ‘ਚ ਮਾਸਕ ਤੋਂ ਮਿਲੇਗਾ ਛੁਟਕਾਰਾ

ਯੂ.ਕੇ. ‘ਚ ਮਾਸਕ ਤੋਂ ਮਿਲੇਗਾ ਛੁਟਕਾਰਾ

19 ਜੁਲਾਈ ਤੋਂ ਹਟ ਸਕਦੀਆਂ ਹਨ ਪਾਬੰਦੀਆਂ
ਲੰਡਨ/ਬਿਊਰੋ ਨਿਊਜ਼ : ਯੂਨਾਈਟਿਡ ਕਿੰਗਡਮ ਯਾਨੀ ਬ੍ਰਿਟੇਨ ਦੇ ਨਾਗਰਿਕਾਂ ਨੂੰ ਜਲਦ ਹੀ ਮਾਸਕ ਤੋਂ ਛੁਟਕਾਰਾ ਮਿਲ ਸਕਦਾ ਹੈ। ਧਿਆਨ ਰਹੇ ਕਿ ਕਰੋਨਾ ਸੰਕਟ ਦੇ ਚੱਲਦਿਆਂ ਮਾਸਕ ਅਤੇ ਸਰੀਰਕ ਦੂਰੀ ਦੀ ਪਾਲਣਾ ਕਰਨਾ ਜ਼ਰੂਰੀ ਹੋ ਗਿਆ ਸੀ। ਪਰ ਹੁਣ ਵੈਕਸੀਨੇਸ਼ਨ ਦੀ ਰਫਤਾਰ ਵਧਣ ਨਾਲ ਯੂ.ਕੇ. ਵਿਚ ਇਸ ਤੋਂ ਛੁਟਕਾਰਾ ਮਿਲਣਾ ਤੈਅ ਹੋ ਗਿਆ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਇਸ ਦਾ ਐਲਾਨ ਵੀ ਕਰ ਦਿੱਤਾ ਹੈ। ਬੌਰਿਸ ਜੌਹਨਸਨ ਦਾ ਕਹਿਣਾ ਸੀ ਕਿ, ਲੋਕਾਂ ਨੂੰ ਕਰੋਨਾ ਵਾਇਰਸ ਨਾਲ ਰਹਿਣਾ ਸਿੱਖਣਾ ਹੋਵੇਗਾ, ਪਰ ਇਸਦੇ ਨਾਲ ਹੀ ਅਸੀਂ ਪਾਬੰਦੀਆਂ ਨੂੰ ਘੱਟ ਕਰਨ ਵੱਲ ਕਦਮ ਵਧਾ ਰਹੇ ਹਾਂ ਅਤੇ ਛੇਤੀ ਹੀ ਬ੍ਰਿਟੇਨ ਵਿਚ ਲੋਕਾਂ ਨੂੰ ਇਨਡੋਰ ਜਾਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਇਕ ਮੀਟਰ ਦੀ ਸੋਸ਼ਲ ਡਿਸਟੈਨਸਿੰਗ ਤੋਂ ਵੀ ਛੁਟਕਾਰਾ ਮਿਲ ਜਾਵੇਗਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਐਲਾਨ ਕੀਤਾ ਕਿ 19 ਜੁਲਾਈ ਤੋਂ ਕਾਨੂੰਨੀ ਤੌਰ ‘ਤੇ ਪਾਬੰਦੀਆਂ ਹਟ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਲੋਕਾਂ ਦੀ ਮਰਜ਼ੀ ‘ਤੇ ਛੱਡ ਦਿੱਤਾ ਜਾਵੇਗਾ ਕਿ ਉਹ ਮਾਸਕ ਲਗਾਉਣਾ ਚਾਹੁੰਦੇ ਹਨ, ਸੋਸ਼ਲ ਡਿਸਟੈਨਸਿੰਗ ਰੱਖਣਾ ਚਾਹੁੰਦੇ ਹਨ ਜਾਂ ਨਹੀਂ। ਧਿਆਨ ਰਹੇ ਕਿ ਬ੍ਰਿਟੇਨ ਵਿਚ ਅੱਧੀ ਤੋਂ ਜ਼ਿਆਦਾ ਅਬਾਦੀ ਨੂੰ ਵੈਕਸੀਨ ਦੀ ਡੋਜ ਲੱਗ ਚੁੱਕੀ ਹੈ।

Check Also

2022 ‘ਚ 66 ਹਜ਼ਾਰ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

ਅਮਰੀਕਾ ਵਿਚ ਮੈਕਸਿਕੋ ਤੋਂ ਬਾਅਦ ਭਾਰਤ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਵਾਸ਼ਿੰਗਟਨ/ਬਿਊਰੋ ਨਿਊਜ਼ : …