ਰਾਜਪਾਲ ਦੇ ਅਹੁਦੇ ਵਜੋਂ ਚੁੱਕੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਅੱਜ ਬਾਅਦ ਦੁਪਹਿਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਐਸ.ਜੇ. ਵਜ਼ੀਫਦਾਰ ਨੇ ਨਵੇਂ ਗਵਰਨਰ ਨੂੰ ਅਹੁਦੇ ਦੀ ਸਹੁੰ ਚੁਕਾਈ। ਬਦਨੌਰ ਨੇ ਨਾਲ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲ ਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਦਾ ਅਹੁਦਾ ਲੰਮੇਂ ਸਮੇਂ ਤੋਂ ਖਾਲੀ ਪਿਆ ਸੀ। ਇਸ ਦਾ ਵਾਧੂ ਚਾਰਜ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੌਲੰਕੀ ਨੂੰ ਦਿੱਤਾ ਗਿਆ ਸੀ। ਸ਼ਿਵਰਾਜ ਪਾਟਿਲ ਦਾ ਕਾਰਜਕਾਲ ਖਤਮ ਹੋਣ ਤੋਂ ਪੰਜਾਬ ਦਾ ਕਿਸੇ ਨੂੰ ਵੀ ਰਾਜਪਾਲ ਨਿਯੁਕਤ ਨਹੀਂ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਪੰਜਾਬ ਦੇ ਗਵਰਨਰ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕੱਲ੍ਹ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਵੀ.ਪੀ. ਬਦਨੌਰ ਭੀਲਵਾੜਾ ਦੇ ਬਦਨੌਰ ਦੇ ਸ਼ਾਹੀ ਖਾਨਦਾਨ ਨਾਲ ਸਬੰਧਤ ਹਨ ਤੇ ਬਦਨੌਰ ਤੋਂ ਰਾਜ ਸਭਾ ਮੈਂਬਰ ਵੀ ਹਨ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …