ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਦਿਲ-ਖਿੱਚ ਰੂਪ ਦਿੱਤੇ ਜਾਣ ਹਿਤ ਲਗਪਗ ਤਿੰਨ ਵਰ੍ਹੇ ਪਹਿਲਾਂ ਸ਼ੁਰੂ ਕੀਤੀ ਗਈ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ‘ਤੇ ਆਧੁਨਿਕ ਢੰਗ ਨਾਲ ਉਸਾਰਿਆ ਗਿਆ ਇਹ ਦੋ ਮੰਜ਼ਿਲਾ ਰੇਲਵੇ ਸਟੇਸ਼ਨ ਪਾਕਿ ਦਾ ਸਭ ਤੋਂ ਖ਼ੂਬਸੂਰਤ ਤੇ ਵਿਸ਼ਾਲ ਸਟੇਸ਼ਨ ਦੱਸਿਆ ਜਾ ਰਿਹਾ ਹੈ। ਭਾਰਤ ਤੋਂ ਗੁਰਪੁਰਬ ਤੇ ਹੋਰਨਾਂ ਦਿਹਾੜਿਆਂ ‘ਤੇ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ‘ਤੇ ਪਹੁੰਚਣ ਵਾਲੀ ਸਿੱਖ ਸੰਗਤ ਲਈ ਉਕਤ ਰੇਲਵੇ ਸਟੇਸ਼ਨ ‘ਤੇ ਅਸਥਾਈ ਰਿਹਾਇਸ਼ ਅਤੇ ਆਰਾਮ ਕਰਨ ਲਈ ਕਈ ਕਮਰੇ ਵੀ ਉਸਾਰੇ ਗਏ ਹਨ। ਇਸਦੇ ਨਾਲ ਹੀ ਇਕ ਵਿਸ਼ਾਲ ਹਾਲ ਕੀਰਤਨ ਲਈ ਸੁਰੱਖਿਅਤ ਰੱਖਿਆ ਗਿਆ ਹੈ ਤਾਂ ਕਿ ਗੱਡੀ ਦੇ ਆਉਣ ਦੀ ਉਡੀਕ ਕਰ ਰਹੀ ਸੰਗਤ ਆਪਣੀਆਂ ਧਾਰਮਿਕ ਰਸਮਾਂ ਜਾਰੀ ਰੱਖ ਸਕੇ। ਆਧੁਨਿਕ ਸੇਵਾਵਾਂ ਵਾਲੀ ਕੰਟੀਨ ਵੀ ਬਣਾਈ ਗਈ ਹੈ। ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੱਕ ਇਕ ਵੱਖਰਾ ਰਸਤਾ ‘ਗੁਰੂ ਨਾਨਕ ਮਾਰਗ’ ਬਣਾਇਆ ਗਿਆ ਹੈ, ਜਿਸ ਰਾਹੀਂ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਹੋਰਨਾਂ ਮੁਲਕਾਂ ਤੋਂ ਪਹੁੰਚਣ ਵਾਲੀ ਸੰਗਤ ਰੇਲਵੇ ਸਟੇਸ਼ਨ ਤੋਂ ਸਿੱਧਾ ਗੁਰਦੁਆਰਾ ਸਾਹਿਬ ਤੱਕ ਪਹੁੰਚ ਸਕੇਗੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …