ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਮਾਮਲਾ ਇਕ ਮਹਿਲਾ ਨਾਲ ਜਬਰ ਜਨਾਹ ਦਾ ਹੈ ਅਤੇ ਹੁਣ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧਿਆਨ ਰਹੇ ਕਿ ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ ਇਕ ਮਹਿਲਾ ਨੇ ਵਿਧਾਇਕ ਬੈਂਸ ਖਿਲਾਫ ਜਬਰ ਜਨਾਹ ਦੇ ਇਲਜ਼ਾਮ ਲਗਾਏ ਸਨ। ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਕਰਕੇ ਪੀੜਤ ਮਹਿਲਾ ਨੇ ਅਦਾਲਤ ਦਾ ਦਰਵਾਜ਼ਾ ਖੜ੍ਹਕਾਇਆ ਸੀ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਪੁਲਿਸ ਨੂੰ ਐਫ ਆਈ ਆਰ ਦਰਜ ਕਰਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਮਹਿਲਾ ਦਾ ਕੇਸ ਲੜਨ ਵਾਲੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਅਦਾਲਤ ਨੇ ਹੁਣ ਪੀੜਤਾ ਦੀ ਗੱਲ ਸੁਣੀ ਹੈ ਅਤੇ ਵਿਧਾਇਕ ਬੈਂਸ ਖਿਲਾਫ ਐਫਆਈਆਰ ਦਰਜ ਕਰਨ ਨੂੰ ਕਿਹਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …