ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਡੇਢ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਝੁਲਸ ਰਹੀ ਕਸ਼ਮੀਰ ਘਾਟੀ ਵਿਚ ਹਾਲਾਤ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਭਲਕੇ ਸ੍ਰੀਨਗਰ ਜਾ ਰਹੇ ਹਨ। ਇਕ ਮਹੀਨੇ ਦੇ ਅੰਦਰ ਰਾਜਨਾਥ ਸਿੰਘ ਦੂਜੀ ਵਾਰ ਸੁਰੱਖਿਆ ਵਿਵਸਥਾ ਨੂੰ ਲੈ ਕੇ ਕਸ਼ਮੀਰ ਦੌਰੇ ‘ਤੇ ਜਾ ਰਹੇ ਹਨ। ਘਾਟੀ ਦੇ ਕਈ ਹਿੱਸਿਆਂ ਵਿਚ ਅੱਜ 46ਵੇਂ ਦਿਨ ਵੀ ਕਰਫਿਊ ਜਾਰੀ ਰਿਹਾ। ਗ੍ਰਹਿ ਮੰਤਰੀ ਦਾ ਇਹ ਦੌਰਾ ਦੋ ਦਿਨ ਦਾ ਹੋਵੇਗਾ।
ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਮੋਦੀ ਨੇ ਕਿਹਾ ਸੀ ਕਿ ਮਸਲੇ ਦੇ ਹੱਲ ਲਈ ਗੱਲਬਾਤ ਜ਼ਰੂਰੀ ਹੈ, ਪਰ ਇਸ ਸਮੱਸਿਆ ਦਾ ਹੱਲ ਭਾਰਤੀ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹੋਣਾ ਚਾਹੀਦਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …