Breaking News
Home / ਪੰਜਾਬ / ਫਤਹਿਗੜ੍ਹ ਪੰਜਗਰਾਈਆਂ ‘ਚ ਵੀ ਸਿਆਸੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ

ਫਤਹਿਗੜ੍ਹ ਪੰਜਗਰਾਈਆਂ ‘ਚ ਵੀ ਸਿਆਸੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ

ਸੰਦੌੜ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਨੂੰ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਹੁਣ ਸੇਕ ਲੱਗਣਾ ਸ਼ੁਰੂ ਹੋ ਗਿਆ ਹੈ।
ਸੰਦੌੜ ਨੇੜਲੇ ਪਿੰਡ ਫ਼ਤਹਿਗੜ੍ਹ ਪੰਜਗਰਾਈਆਂ ਦੇ ਲੋਕਾਂ ਨੇ ਪਿੰਡ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਦਾਖ਼ਲੇ ‘ਤੇ ਪੂਰਨ ਪਾਬੰਦੀ ਅਤੇ ਇਸ ਸਬੰਧੀ ਬੋਰਡ ਲਗਾ ਦਿੱਤੇ ਹਨ। ਕਿਸਾਨ ਆਗੂ ਈਸ਼ਰਪਾਲ ਸਿੰਘ ਤੇ ਭਰਭੂਰ ਸਿੰਘ ਨੇ ਕਿਹਾ ਕਿ ਭਾਵੇਂ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਪਾਸ ਕੀਤੇ ਹਨ ਪਰ ਦੂਜੀਆਂ ਸਿਆਸੀ ਪਾਰਟੀਆਂ ਨੇ ਵੀ ਇਸ ਮੁੱਦੇ ‘ਤੇ ਸਿਆਸੀ ਰੋਟੀਆਂ ਹੀ ਸੇਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਪੂਰਨ ਤੌਰ ‘ਤੇ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸੇ ਵੀ ਸਿਆਸੀ ਪਾਰਟੀ ਦਾ ਪਿੰਡ ਵਿੱਚ ਦਾਖ਼ਲਾ ਨਹੀਂ ਹੋਵੇਗਾ।
ਸਰਪੰਚ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀ ਮੁੱਦੇ ‘ਤੇ ਕਿਸੇ ਵੀ ਸਿਆਸੀ ਆਗੂ ਨੇ ਸੱਚੇ ਦਿਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਕਿ ਪਾਬੰਦੀ ਦੇ ਬਾਵਜੂਦ ਜੇ ਕੋਈ ਸਿਆਸੀ ਆਗੂ ਪਿੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …