28.3 C
Toronto
Friday, June 5, 2026
spot_img
Homeਭਾਰਤਗਾਜ਼ੀਪੁਰ ਮੋਰਚੇ ਦੀ ਕਮਾਨ ਵਾਲਮੀਕਿ ਭਾਈਚਾਰੇ ਨੇ ਸੰਭਾਲੀ

ਗਾਜ਼ੀਪੁਰ ਮੋਰਚੇ ਦੀ ਕਮਾਨ ਵਾਲਮੀਕਿ ਭਾਈਚਾਰੇ ਨੇ ਸੰਭਾਲੀ

ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਟਿਕੈਤ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀਆਂ ਫੁੱਟਪਾਊ ਨੀਤੀਆਂ ਤੋਂ ਦੇਸ਼ ਵਾਸੀਆਂ ਨੂੰ ਸਾਵਧਾਨ ਰਹਿਣ ਦਾ ਹੋਕਾ ਦਿੰਦਿਆਂ ਦਲਿਤ ਭਾਈਚਾਰੇ ਦੇ ਲੋਕ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਤੇ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੱਤਾ। ਦਲਿਤ ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਅੰਦੋਲਨ ਸਮਾਜ ਦੇ ਹਰ ਵਰਗ ਦਾ ਸਾਂਝੀ ਸੰਘਰਸ਼ ਹੈ ਤੇ ਸਭ ਨੂੰ ਮਿਲ ਕੇ ਇਸ ਅੰਦੋਲਨ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਾਂ ਵਿੱਚ ਫੁੱਟ ਪਾ ਕੇ ਅੰਦੋਲਨ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਦਲਿਤ ਸਮਾਜ ਕਿਸਾਨੀ ਅੰਦੋਲਨ ਦੇ ਨਾਲ ਹੈ ਕਿਉਂਕਿ ਤਿੰਨ ਖੇਤੀ ਕਾਨੂੰਨਾਂ ਦਾ ਸਭ ਤੋਂ ਵੱਧ ਅਸਰ ਆਮ ਖਪਤਕਾਰ ‘ਤੇ ਹੀ ਪੈਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗ ਇਨ੍ਹਾਂ ਕਾਨੂੰਨਾਂ ਦੇ ਮਾਰ ਹੇਠ ਆਉਣਗੇ ਅਤੇ ਮਹਿੰਗਾਈ ਵਧਣ ਕਾਰਨ ਲੋਕਾਂ ਦੀ ਆਜ਼ਾਦੀ ਵੀ ਪ੍ਰਭਾਵਤ ਹੋਵੇਗੀ। ਸੀਨੀਅਰ ਕਿਸਾਨ ਆਗੂ ਤੇ ਰੁਲਦੂ ਸਿੰਘ ਮਾਨਸਾ ਅਤੇ ਸੁਰਜੀਤ ਸਿੰਘ ਫੂਲ ਵੀ ਗਾਜ਼ੀਪੁਰ ਦੀ ਸਟੇਜ ‘ਤੇ ਪਹੁੰਚੇ। ਰਾਸ਼ਟਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਭ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨ ਲਹਿਰ ਹਰ ਵਰਗ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੀ ਲੜਾਈ ਸਿਰਫ ਤਾਨਾਸ਼ਾਹ ਸਰਕਾਰ ਨਾਲ ਹੈ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਖਿਲਾਫ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ। ਇਸ ਮੌਕੇ ਦਲਿਤ ਆਗੂ ਸੰਜੀਵ ਕੁਮਾਰ, ਅਸ਼ੀਸ਼ ਮਿੱਤਲ, ਬਲਜਿੰਦਰ ਸਿੰਘ ਮਾਨ, ਰਵਨੀਤ ਸਿੰਘ ਮਾਂਗਟ ਅਤੇ ਗੁਰਸੇਵਕ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।

 

RELATED ARTICLES
POPULAR POSTS