Breaking News
Home / ਪੰਜਾਬ / ਅਨਿਲ ਜੋਸ਼ੀ ਲੜਨਗੇ ਆਜ਼ਾਦ ਚੋਣ

ਅਨਿਲ ਜੋਸ਼ੀ ਲੜਨਗੇ ਆਜ਼ਾਦ ਚੋਣ

ਕਿਸਾਨਾਂ ਦਾ ਪੱਖ ਪੂਰਨ ਕਰਕੇ ਭਾਜਪਾ ਨੇ ਜੋਸ਼ੀ ਨੂੰ ਪਾਰਟੀ ’ਚੋਂ ਕੱਢਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਈ ਭਾਜਪਾ ਆਗੂ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਕਿਸਾਨਾਂ ਦੇ ਹੱਕ ਵਿਚ ਗੱਲ ਕੀਤੀ ਸੀ ਅਤੇ ਭਾਜਪਾ ਨੇ ਜੋਸ਼ੀ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਬਾਹਰ ਕਰ ਦਿੱਤਾ। ਇਸ ਸਭ ਤੋਂ ਬਾਅਦ ਅਨਿਲ ਜੋਸ਼ੀ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਿਸੇ ਵੀ ਪਾਰਟੀ ਵਿਚ ਨਹੀਂ ਜਾਣਗੇ, ਬਲਕਿ ਆਪਣੇ ਦਮ ’ਤੇ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਨਾਰਥ ਜ਼ੋਨ ਤੋਂ ਚੋਣ ਲੜਨਗੇ। ਜੋਸ਼ੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਸਲਾਹ ਦਿੱਤੀ ਸੀ ਕਿ ਕਿਸਾਨੀ ਮਸਲੇ ਹੱਲ ਕਰੋ, ਨਹੀਂ ਤਾਂ ਪਾਰਟੀ ਦਾ ਸਿਆਸੀ ਨੁਕਸਾਨ ਹੋਵੇਗਾ। ਜੋਸ਼ੀ ਨੇ ਕਿਹਾ ਕਿ ਭਾਜਪਾ ਮੈਨੂੰ ਪਾਰਟੀ ਵਿਚੋਂ ਤਾਂ ਕੱਢ ਸਕਦੀ ਹੈ, ਪਰ ਲੋਕਾਂ ਦੇ ਦਿਲਾਂ ਵਿਚੋਂ ਨਹੀਂ ਕੱਢ ਸਕਦੀ। ਅਨਿਲ ਜੋਸ਼ੀ ਨੇ ਬਟਾਲਾ ’ਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਖਿਲਾਫ ਜੰਮ ਕੇ ਭੜਾਸ ਕੱਢੀ ਸੀ। ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਬਚਾਉਣ ਦੀ ਅਤੇ ਵਰਕਰ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ 80 ਤੋਂ 90 ਫੀਸਦੀ ਵਰਕਰ ਕਿਸਾਨਾਂ ਦੇ ਮਸਲੇ ਨੂੰ ਹੱਲ ਹੋਇਆ ਵੇਖਣਾ ਚਾਹੁੰਦੇ ਨੇ। ਜੋਸ਼ੀ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਸਵਾਲ ਚੁੱਕਦਿਆਂ ਕਿ ਉਹ ਤਾਂ ਚੋਣਾਂ ਦੇ ਮੱਦੇਨਜ਼ਰ ਵੱਡੇ ਸੁਪਨੇ ਦੇਖ ਰਹੇ ਹਨ। ਜੋਸ਼ੀ ਨੇ ਅਸ਼ਵਨੀ ਸ਼ਰਮਾ ਕੋਲੋਂ ਅਸਤੀਫੇ ਦੀ ਮੰਗ ਵੀ ਕੀਤੀ।

Check Also

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ

ਚੰਨੀ ਨੇ ਕਿਹਾ, ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ’ਤੇ ਹੋਵੇਗੀ ਚਰਚਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ …