Breaking News
Home / ਪੰਜਾਬ / ਪੰਜਾਬ ਭਾਜਪਾ ਦਾ ਵਫਦ ਕੈਪਟਨ ਅਮਰਿੰਦਰ ਨੂੰ ਮਿਲਿਆ

ਪੰਜਾਬ ਭਾਜਪਾ ਦਾ ਵਫਦ ਕੈਪਟਨ ਅਮਰਿੰਦਰ ਨੂੰ ਮਿਲਿਆ

ਕੈਪਟਨ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਭਾਜਪਾ ਆਗੂਆਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਆਪ ਆ ਕੇ ਭਾਜਪਾ ਆਗੂਆਂ ਦੀ ਗੱਲ ਸੁਣੀ। ਭਾਜਪਾ ਆਗੂਆਂ ਨੇ ਕੈਪਟਨ ਅਮਰਿੰਦਰ ਨੂੰ ਪੰਜਾਬ ’ਚ ਵਿਗੜ ਰਹੇ ਹਾਲਾਤ ਨੂੰ ਠੀਕ ਕਰਨ ਲਈ ਕਿਹਾ। ਇਹ ਵਫਦ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਮੁੱਖ ਮੰਤਰੀ ਨੂੰ ਮਿਲਿਆ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਤੀਕਸ਼ਣ ਸੂਦ ਅਤੇ ਹਰਜੀਤ ਸਿੰਘ ਗਰੇਵਾਲ ਆਦਿ ਸ਼ਾਮਲ ਸਨ। ਮੁਲਾਕਾਤ ਕਰਨ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਪੂਰੀ ਗੰਭੀਰਤਾ ਨਾਲ ਸੁਣੀ ਹੈ। ਮੁੱਖ ਮੰਤਰੀ ਨੇ ਭਾਜਪਾ ਆਗੂਆਂ ਨੂੰ ਸੁਰੱਖਿਆ ਦੇਣ ਦਾ ਵੀ ਭਰੋਸਾ ਦਿੱਤਾ। ਬੀਜੇਪੀ ਆਗੂਆਂ ਨੇ ਮੁੱਦਾ ਚੁੱਕਿਆ ਕਿ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ਨੂੰ ਘਰਾਂ ’ਚ ਬੰਦੀ ਬਣਾਇਆ ਜਾ ਰਿਹਾ ਹੈ ਜੋ ਜਮਹੂਰੀਅਤ ਦੇ ਉਲਟ ਹੈ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …