ਦਿੱਲੀ ਏਮਜ਼ ’ਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਧਵੀ ਬਲਾਤਕਾਰ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ 20 ਸਾਲ ਦੀ ਸਜਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਮੁੜ ਵਿਗੜ ਗਈ। ਸਿਹਤ ਵਿਗੜਨ ਤੋਂ ਬਾਅਦ ਅੱਜ ਉਸ ਨੂੰ ਸੁਨਾਰੀਆ ਜੇਲ੍ਹ ਤੋਂ ਦਿੱਲੀ ਸਥਿਤ ਏਮਜ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਈ ਮਹੀਨੇ ’ਚ ਡੇਰਾ ਮੁਖੀ ਨੂੰ ਕਈ ਦਿਨਾਂ ਲਈ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਰੱਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਦੇ ਢਿੱਡ ਵਿੱਚ ਲਗਾਤਾਰ ਦਰਦ ਹੋ ਰਿਹਾ ਹੈ।

