Breaking News
Home / ਭਾਰਤ / ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ

ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਯਸ਼ਪਾਲ ਸ਼ਰਮਾ 1983 ’ਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਮੈਂਬਰ ਸਨ ਅਤੇ 2011 ’ਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ ’ਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਚੁਣਨ ’ਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਯਸ਼ਪਾਲ ਸ਼ਰਮਾ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਕੁੱਝ ਦਿਨਾਂ ਤੱਕ ਅੰਪਾਇਰਿੰਗ ਕੀਤੀ। ਬਾਅਦ ’ਚ ਉਨ੍ਹਾਂ ਨੂੰ ਟੀਮ ਇੰਡੀਆ ਦਾ ਸਿਲੈਕਟਰ ਨਿਯੁਕਤ ਕੀਤਾ ਗਿਆ ਸੀ।

 

Check Also

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …