ਵੋਟ ਪਾਉਣ ਵਾਲੇ ਵੀ ਚੋਣ ਲੜ ਸਕਦੇ ਹਨ : ਟਿਕੈਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਯੂਪੀ ’ਚ ਆਉਂਦੇ ਸਾਲ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਨੂੰ ਲੈ ਕੇ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂੁ ਤੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਆਗੂ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈ ਸਕਦੇ ਨੇ। ਉਨ੍ਹਾਂ ਨਾਲ ਹੀ ਸਪਸ਼ਟ ਕਰ ਦਿੱਤਾ ਕਿ ਉਹ ਖੁਦ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਕੌਮੀ ਰਾਜਧਾਨੀ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ। ਰਾਕੇਸ਼ ਟਿਕੈਤ ਹੋਰਾਂ ਕਿਹਾ ਕਿ ਮੁਜ਼ੱਫ਼ਰਨਗਰ ਵਿੱਚ ਸਤੰਬਰ ਮਹੀਨੇ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ। ਇਸ ਮਹਾਪੰਚਾਇਤ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਕਿਸਾਨ ਸ਼ਾਮਲ ਹੋਣਗੇ। ਟਿਕੈਤ ਨੇ ਕਿਹਾ ਕਿ ਵੋਟ ਪਾਉਣ ਵਾਲੇ ਵੀ ਚੋਣ ਲੜਨ ਦਾ ਫ਼ੈਸਲਾ ਕਰ ਸਕਦੇ ਹਨ! ਜਿਸ ਨੇ ਚੋਣਾਂ ਲੜਨੀਆਂ ਹੋਣ ਉਹ ਲੜ ਸਕਦਾ ਹੈ ਉਸ ਨੂੰ ਰੋਕ ਨਹੀਂ ਸਕਦੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਕਿਹਾ ਸੀ ਕਿ ਕਿਸਾਨਾਂ ਨੂੰ ਪੰਜਾਬ ਅਸੈਂਬਲੀ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਸਪੱਸ਼ਟ ਕੀਤਾ ਸੀ ਕਿ ਉਹ ਕਿਸਾਨ ਆਗੂ ਦੇ ਇਸ ਬਿਆਨ ਨਾਲ ਇਤਫ਼ਾਕ ਨਹੀਂ ਰੱਖਦੇ ਅਤੇ ਇਹ ਗੁਰਨਾਮ ਚੜੂਨੀ ਦੇ ਆਪਣੇ ਨਿੱਜੀ ਵਿਚਾਰ ਹੋ ਸਕਦੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …