ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਕੀਤਾ ਗਿ੍ਰਫ਼ਤਾਰ
ਲੁਧਿਆਣਾ/ਬਿਊਰੋ ਨਿਊਜ਼
ਜਬਰ ਜਨਾਹ ਦੇ ਮਾਮਲੇ ’ਚ ਘਿਰੇ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦਾ ਕਹਿਣਾ ਹੈ ਕਿ ਬੈਂਸ ’ਤੇ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਗਿ੍ਰਫ਼ਤਾਰ ਕਿਉਂ ਨਹੀਂ ਕੀਤੀ ਜਾ ਰਹੀ। ਘਿਰਾਓ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ ਭੂੂਸ਼ਣ ਆਸ਼ੂ ਨੇ ਪਹਿਲਾਂ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕਾਰਵਾਈ ਨਹੀਂ ਹੋਣ ਦਿੱਤੀ ਅਤੇ ਹੁਣ ਅਦਾਲਤ ਰਾਹੀਂ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਵੀ ਗਿ੍ਰਫ਼ਤਾਰੀ ਨਹੀਂ ਹੋਣ ਦੇ ਰਹੇ। ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਅਤੇ ਪੁਲਿਸ ਦਰਮਿਆਨ ਹਲਕੀ ਧੱਕਾਮੁੱਕੀ ਵੀ ਹੋਈ। ਬਾਅਦ ਵਿਚ ਪੁਲਿਸ ਨੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋਂ ਅਤੇ ਹੋਰ ਆਗੂ ਸ਼ਾਮਿਲ ਹਨ।