ਕਿਹਾ – ਪੇਸ਼ ਕੀਤੇ ਚਲਾਨ ’ਚੋਂ ਡੇਰਾ ਮੁਖੀ ਦਾ ਨਾਮ ਬਾਹਰ ਕੱਢਣਾ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਮ ਸ਼ਾਮਲ ਨਾ ਕੀਤੇ ਜਾਣ ਦੀ ਸਖਤ ਨਿੰਦਾ ਕੀਤੀ ਹੈ। ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਮ ਸ਼ਾਮਲ ਸੀ।