Breaking News
Home / ਪੰਜਾਬ / ਪੰਜਾਬ ’ਚ ਖੇਤੀ ਕਾਮਿਆਂ ਦੇ ਕਰਜ਼ੇ ਹੋਣਗੇ ਮਾਫ

ਪੰਜਾਬ ’ਚ ਖੇਤੀ ਕਾਮਿਆਂ ਦੇ ਕਰਜ਼ੇ ਹੋਣਗੇ ਮਾਫ

ਕੈਪਟਨ ਅਮਰਿੰਦਰ ਨੇ 590 ਕਰੋੜ ਰੁਪਏ ਦੇ ਕਰਜ਼ ਮਾਫ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਸ ਸਬੰਧੀ ਚੈੱਕ ਜਾਰੀ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਰੁਪਏ ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਕਿਹਾ ਹੈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5 ਲੱਖ 64 ਹਜ਼ਾਰ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸੇ ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਪਹਿਲਾਂ ਵੀ ਮੁਆਫ ਕੀਤੇ ਜਾ ਚੁੱਕੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …