9.4 C
Toronto
Friday, November 7, 2025
spot_img
Homeਪੰਜਾਬਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਚਿਤਾਵਨੀ

ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਚਿਤਾਵਨੀ

ਕਿਹਾ – ਜੇ ਸੰਸਦ ’ਚ ਕਿਸਾਨੀ ਮੁੱਦਿਆਂ ਨੂੰ ਨਾ ਚੁੱਕਿਆ ਤਾਂ ਵਿਰੋਧ ਲਈ ਰਹਿਣ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸੂਨ ਸੈਸਨ ਤੋਂ ਪਹਿਲਾਂ, ਕਿਸਾਨਾਂ ਨੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਉਠਾਉਣ ਦੀ ਅਪੀਲ ਕੀਤੀ ਹੈ। ਕਿਸਾਨ ਸੰਗਠਨਾਂ ਨੇ ਆਪਣੇ ਚੁਣੇ ਗਏ ਸੰਸਦ ਮੈਂਬਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸੰਸਦ ਮੈਂਬਰ ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਮੁੱਦਾ ਨਹੀਂ ਉਠਾਉਂਦੇ ਤਾਂ ਕਿਸਾਨ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੀ ਪਾਰਟੀ ਦਾ ਵਿਰੋਧ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੇ ਨੇ ਕਿ ਸੰਸਦ ਮੈਂਬਰ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੰਸਦ ਵਿਚ ਚੁੱਕਣ ਦੀ ਕਿਉਂ ਹਿੰਮਤ ਨਹੀਂ ਕਰ ਰਹੇ। ਜਦੋਂਕਿ ਨਿਊਜ਼ੀਲੈਂਡ, ਕੈਨੇਡਾ ਅਤੇ ਯੂਕੇ ਦੀ ਸੰਸਦ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਬਹਿਸ ਹੋ ਚੁੱਕੀ ਹੈ। ਡਾ. ਦਰਸ਼ਨ ਪਾਲ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸੰਸਦ ਅੱਗੇ ਪ੍ਰਰਦਰਸ਼ਨ ਕਰਨ ਲਈ ਹਰ ਰੋਜ਼ 200 ਕਿਸਾਨਾਂ ਦਾ ਜਥਾ ਭੇਜਿਆ ਜਾਵੇਗਾ, ਜਿਸ ਵਿਚ ਹਰ ਯੂਨੀਅਨ ਦੇ 5 ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਜੇਕਰ ਇਕ ਜਥੇ ਨੂੰ ਰੋਕ ਲਿਆ ਜਾਂਦਾ ਹੈ ਜਾਂ ਗਿ੍ਰਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਦੂਜਾ ਜਥੇਦਾਰ ਪ੍ਰਦਰਸ਼ਨ ਲਈ ਤਿਆਰ ਰਹੇ। ਉਨ੍ਹਾਂ ਆਖਿਆ ਕਿ ਅਸੀਂ ਮਾਨਸੂਨ ਸੈਸ਼ਨ ਦੇ ਖਤਮ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।

 

RELATED ARTICLES
POPULAR POSTS