ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫੇ ਦਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫੇ ਅਤੇ ਦਲਿਤਾਂ ਦੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਐਸ.ਸੀ. ਵਿੰਗ ਵਲੋਂ ਅੱਜ ਚੰਡੀਗੜ੍ਹ ਵਿਚ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਕਟਰ 25 ਦੀ ਰੈਲੀ ਗਰਾਊਂਡ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਗਿਆ। ਪੁਲਿਸ ਨੇ ਭਾਜਪਾ ਵਰਕਰਾਂ ’ਤੇ ਪਾਣੀ ਦੀਆਂ ਬੁਛਾਰਾਂ ਵੀਮਾਰੀਆਂ । ਇਸ ਦੌਰਾਨ ਭਾਜਪਾ ਵਰਕਰਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਅਤੇ ਪੁਲਿਸ ਨੇ ਕਈ ਭਾਜਪਾ ਕਾਰਕੁੰਨਾਂ ਨੂੰ ਹਿਰਾਸਤ ਵਿਚ ਲੈ ਲਿਆ।

