ਦੇਸ਼ਧ੍ਰੋਹ ਦਾ ਕੇਸ ਹੋਇਆ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਕੱਨੜ ਫ਼ਿਲਮਾਂ ਦੀ ਹੀਰੋਇਨ ਰਾਮਿਆ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਰਾਮਿਆ ਦਾ ਕਸੂਰ ਇਹ ਹੈ ਕਿ ਉਸ ਨੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪ੍ਰਸਿੱਧ ਹੀਰੋਇਨ ਕਾਂਗਰਸ ਪਾਰਟੀ ਦੀ ਨੇਤਾ ਵੀ ਹੈ। ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪਾਕਿਸਤਾਨ ਦੀ ਯਾਤਰਾ ਦੌਰਾਨ ਇੱਕ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਗੁਆਂਢੀ ਦੇਸ਼ ਨਰਕ ਨਹੀਂ ਹੈ ਤੇ ਉੱਥੇ ਦੇ ਲੋਕਾਂ ਦਾ ਭਾਰਤੀਆਂ ਪ੍ਰਤੀ ਨਜ਼ਰੀਆ ਬਹੁਤ ਹੀ ਚੰਗਾ ਹੈ।
ਇਸ ਬਿਆਨ ਤੋਂ ਬਾਅਦ ਰਾਮਿਆ ਖ਼ਿਲਾਫ਼ ਕਰਨਾਟਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਤੋਂ ਬਾਅਦ ਇੱਕ ਵਕੀਲ ਕੇ. ਬਿੱਟਲ ਗੌੜਾ ਦੀ ਸ਼ਿਕਾਇਤ ਉੱਤੇ ਰਾਮਿਆ ਖਿਲ਼ਾਫ ਦੇਸ਼ਧ੍ਰੋਹ ਦਾ ਕੇਸ ਦਰਜ ਕਰ ਲਿਆ ਗਿਆ। ਮਾਮਲੇ ਦੀ ਅਗਲੀ ਸੁਣਵਾਈ 27 ਅਗਸਤ ਨੂੰ ਹੋਵੇਗੀ। ਦੂਜੇ ਪਾਸੇ ਰਾਮਿਆ ਨੇ ਆਪਣੇ ਬਿਆਨ ਉੱਤੇ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਚੇਤੇ ਰਹੇ ਕਿ ਪਿਛਲੀ ਦਿਨੀਂ ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਆਖਿਆ ਸੀ ਕਿ ਪਾਕਿਸਤਾਨ ਜਾਣਾ ਨਰਕ ਜਾਣ ਦੇ ਬਰਾਬਰ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …