ਦਰਸ਼ਨ ਅਭਿਲਾਖੀ ਸੰਸਥਾ ਵੱਲੋਂ ਲਾਂਘਾ ਖੋਲ੍ਹਣ ਦੀ ਮੰਗ
ਡੇਰਾ ਬਾਬਾ ਨਾਨਕ : ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਖੀ ਸੰਸਥਾ ਦੇ ਜਰਨਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਸਮੇਤ ਹੋਰ ਅਹੁਦੇਦਾਰਾਂ ਨੇ ਕੌਮਾਂਤਰੀ ਸਰਹੱਦ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਲਦੀ ਦਰਸ਼ਨ ਸਥਲ ਦਾ ਨਿਰਮਾਣ ਪੂਰਾ ਨਾ ਕੀਤਾ ਗਿਆ ਤਾਂ ਸੰਸਥਾ ਅਥਾਰਟੀ ਖ਼ਿਲਾਫ਼ ਧਰਨਾ ਲਾਉਣ ਤੋਂ ਗੁਰੇਜ਼ ਨਹੀਂ ਕਰੇਗੀ। ਆਗੂਆਂ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਇਹ ਲਾਂਘਾ ਪਿਛਲੇ ਸਾਲ ਮਾਰਚ ਮਹੀਨੇ ਦੇ ਅੱਧ ਤੋਂ ਬੰਦ ਹੈ। ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਕਰਤਾਰਪੁਰ ਲਾਂਘਾ ਬੰਦ ਕਰਕੇ ਘੱਟ ਗਿਣਤੀ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਜਿੱਥੇ ਨਾਨਕ ਨਾਮ ਲੇਵਾ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਤੋਂ ਵਾਂਝੀਆਂ ਹਨ, ਉਥੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਬਣੇ ਆਲੀਸ਼ਾਨ ਦਰਸ਼ਨ ਸਥਲ ਨੂੰ ਢਹਿ-ਢੇਰੀ ਕਰਨ ਮਗਰੋਂ ਦੂਰਬੀਨਾਂ ਨਾਲ ਆਧੁਨਿਕ ਸਹੂਲਤਾਂ ਨਾਲ ਲੈੱਸ ਬਣਾਏ ਜਾਣ ਵਾਲੇ ਕਰਤਾਰਪੁਰ ਦਰਸ਼ਨ ਸਥਲ ਦਾ ਨਿਰਮਾਣ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਦਰਸ਼ਨ ਸਥਲ ਬਣਾਉਣ ਲਈ ਸੰਸਥਾ ਵੱਲੋਂ ਐੱਸਡੀਐੱਮ ਡੇਰਾ ਬਾਬਾ ਨਾਨਕ ਨੂੰ ਮੈਮੋਰੰਡਮ ਵੀ ਦਿੱਤਾ ਗਿਆ ਸੀ, ਇਸ ਦੇ ਬਾਵਜੂਦ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ। ਇਸ ਮੌਕੇ ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜੀਨੀਅਰ ਸੁਖਦੇਵ ਸਿੰਘ ਧਾਲੀਵਾਲ, ਅਜੈਬ ਸਿੰਘ ਦਿਓਲ, ਨਿਰਮਲ ਸਿੰਘ ਸਾਗਰਪੁਰ, ਗੁਰਪ੍ਰੀਤ ਸਿੰਘ ਖਾਸਾਂਵਾਲੀ ਅਤੇ ਸਤਨਾਮ ਸਿੰਘ ਸਾਗਰਪੁਰ ਹਾਜ਼ਰ ਸਨ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਈ ਸੰਗਤ ਨੂੰ ਦੂਰਬੀਨ ਨਾ ਲੱਗੀ ਹੋਣ ਕਾਰਨ ਵਾਪਸ ਪਰਤਣਾ ਪਿਆ
ਡੇਰਾ ਬਾਬਾ ਨਾਨਕ : ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚਦੀ ਹੈ। ਪਰ ਐਤਵਾਰ ਨੂੰ ਉਥੇ ਦੂਰਬੀਨ ਨਾ ਲੱਗੀ ਹੋਣ ਕਰਕੇ ਸੰਗਤਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਸਿੱਟ ਦੀ ਕੀਤੀ ਆਲੋਚਨਾ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਮ ਸ਼ਾਮਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਮ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸਿੱਟ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ ‘ਤੇ ਸ਼ੱਕ ਪੈਦਾ ਕਰਦੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …