ਸੰਸਦ ‘ਚ ਵੀ ਕਿਸਾਨਾਂ ਦੇ ਮੁੱਦੇ ਜ਼ੋਰ-ਸ਼ੋਰ ਨਾਲ ਚੁਕਾਂਗੇ : ਭਗਵੰਤ ਮਾਨ
ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਉੱਤੇ ਬੈਠੇ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿੱਪ ਕਿ ਉਹ ਸੰਸਦ ਵਿੱਚ ਹੀ ਰਹਿ ਕੇ ਕਿਸਾਨਾਂ ਦੀ ਆਵਾਜ਼ ਚੁੱਕਣਗੇ ਅਤੇ ਕੋਈ ਬਾਈਕਾਟ ਨਹੀਂ ਕਰਨਗੇ, ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੰਸਦ ਦੇ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਪੰਜਾਬ ਇਕਾਈ ਦੇ ਪ੍ਰਧਾਨ ਤੇ ਐਮਪੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ-ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ। ਮਾਨ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਸਾਡਾ ਇਹ ਫਰਜ ਬਣਦਾ ਹੈ ਕਿ ਅੰਨਦਾਤਾ ਕਿਸਾਨ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਖਾਲ਼ੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਜਾਵੇ। ਵਿਰੋਧੀ ਧਿਰਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …