ਲੰਬੀ ਦੇ ਪਿੰਡ ਤਪਾ ਖੇੜਾ ‘ਚ ਹੋਇਆ ਬਾਈਕਾਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ। ਉੱਥੇ ਹੀ ਲੰਬੀ ਦੇ ਪਿੰਡ ਤਪਾ ਖੇੜਾ ਦੇ ਦਲਿਤ ਪਰਿਵਾਰਾਂ ਨੇ ਸੰਗਤ ਦਰਸ਼ਨ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਉਹ ਦਲਿਤ ਹਨ, ਇਸ ਲਈ ਪਿੰਡ ਦੇ ਕਿਸਾਨ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣਦੇ।
ਜ਼ਿਕਰਯੋਗ ਹੈ ਕਿ ਇਹ ਪਿੰਡ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ ਪਰ ਪੰਜਾਬ ਵਿੱਚ ਵਿਕਾਸ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਹਲਕੇ ਵਿੱਚ ਹੀ ਵਿਤਕਰੇ ਹੋਣ ਦੀ ਗੱਲ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ਼ ਹੈ ਕਿ ਮੁੱਖ ਮੰਤਰੀ ਨੇ ਆਪਣੇ ਹੀ ਹਲਕੇ ਵਿੱਚ ਸਭ ਤੋਂ ਵੱਧ ਸੰਗਤ ਦਰਸ਼ਨ ਕੀਤੇ ਹਨ ਤੇ ਸਭ ਤੋਂ ਵੱਧ ਗ੍ਰਾਂਟਾਂ ਵੰਡੀਆਂ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …