ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਨੂੰ ਕਿਹਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਕਮਰਕੱਸੇ ਕਰ ਕੇ ਦਿਨ-ਰਾਤ ਇੱਕ ਕਰਨ। ਉਹ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਦੀ ਸ਼ਹਿ ‘ਤੇ ਪਾਰਟੀ ਆਗੂਆਂ ‘ਤੇ ਕੀਤੇ ਜਾ ਰਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮੀਟਿੰਗ ਵਿੱਚ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਪ੍ਰਵੀਨ ਬਾਂਸਲ ਅਤੇ ਰਾਜੇਸ਼ ਬਾਘਾ ਵੀ ਹਾਜ਼ਰ ਸਨ।