ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੋਦੀ ਕੋਲ ਕਰਵਾਇਆ ਰੋਸ ਦਰਜ
ਚੰਡੀਗੜ੍ਹ ‘ਤੇ ਪੰਜਾਬ ਦਾ ਹੀ ਹੱਕ ਰਹੇਗਾ : ਬਾਦਲ
ਵਿਕਾਸ ਦੇ ਮੁੱਦਿਆਂ ‘ਤੇ ਗੱਲ ਕਰਨ ਦੀ ਲੋੜ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਨਿਯੁਕਤੀ ਰੱਦ ਹੋਣ ਮਗਰੋਂ ਹਰਿਆਣਾ ਵੀ ਕੇਂਦਰ ਦੇ ਦਰਬਾਰ ਪੁੱਜ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਵੀ ਚੰਡੀਗੜ੍ਹ ‘ਤੇ ਪੰਜਾਬ ਜਿੰਨਾ ਹੀ ਹੱਕ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨੂੰ ਵੱਖਰਾ ਪ੍ਰਸ਼ਾਸਕ ਦੇਣ ਦੀ ਗੱਲ ਕੀ ਹੋਈ ਕਿ ਪੰਜਾਬ ਵਿੱਚ ਖਲਬਲੀ ਮੱਚ ਗਈ। ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਤੇ ਮੋਦੀ ਸਕਰਾਰ ਨੂੰ ਝੁਕਣਾ ਪਿਆ। ਇਸ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਰਾਜਪਾਲ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕਾਰਜਭਾਰ ਵੀ ਦਿੱਤਾ ਗਿਆ ਪਰ ਪੰਜਾਬ ਦੇ ਪੱਖ ਵਿੱਚ ਫੈਸਲਾ ਆਉਂਦਿਆਂ ਹੀ ਹਰਿਆਣਾ ਵਿੱਚ ਹਲਚਲ ਸ਼ੁਰੂ ਹੋ ਗਈ। ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੀ ਹੱਕ ਹੈ ਤੇ ਰਹੇਗਾ ਵੀ।
ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਜਿਹੇ ਮੁੱਦਿਆਂ ‘ਤੇ ਸਿਆਸਤ ਬਹੁਤ ਹੋ ਚੁੱਕੀ ਹੈ ਤੇ ਇਨ੍ਹਾਂ ਨਾਲ ਪੰਜਾਬ ਬਰਬਾਦ ਹੋਇਆ ਹੈ। ਇਸ ਲਈ ਹੁਣ ਇਨ੍ਹਾਂ ਤੋਂ ਦੂਰ ਹੋ ਕੇ ਵਿਕਾਸ ਦੇ ਮੁੱਦਿਆਂ ‘ਤੇ ਗੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਚੰਡੀਗੜ੍ਹ ਦੇ ਮਸਲੇ ‘ਤੇ ਗੱਲ ਕਰਨ ਤੋਂ ਪਹਿਲਾਂ ਰਾਜੀਵ-ਲੌਂਗੋਵਾਲ ਸਮਝੌਤਾ ਪੜ੍ਹਨਾ ਚਾਹੀਦਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …