ਕਿਸਾਨ ਜਥੇਬੰਦੀਆਂ ਨੇ ਕਿਸਾਨੀ ਝੰਡਿਆਂ ਨਾਲ ਕੀਤਾ ਵਿਰੋਧ
ਭਿੱਖੀਵਿੰਡ/ਬਿਊਰੋ ਨਿਊਜ਼ : ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਖੇਮਕਰਨ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਭਿੱਖੀਵਿੰਡ ਤੋਂ ਯੂਥ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਬਲਰਾਜ ਸਿੰਘ ਬੌਬੀ ਉਦੋਕੇ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ, ਜਿਨ੍ਹਾਂ ਦਾ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਝੰਡਿਆਂ ਨਾਲ ਵਿਰੋਧ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ ਦੇ ਬਾਵਜੂਦ ਕਿਸਾਨਾਂ ਨੇ ਜਸਬੀਰ ਸਿੰਘ ਡਿੰਪਾ ਨੂੰ ਘਰਿਆਲਾ ਨੇੜੇ ਘੇਰ ਕੇ ਆਪਣੀਆਂ ਮੰਗਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸੇ ਵੀ ਪਾਰਟੀ ਦੇ ਆਗੂ ਨੂੰ ਉਹ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸਾਡੇ ਚੁਣੇ ਹੋਏ ਆਗੂ ਹਨ, ਜੋ ਨਾ ਤਾਂ ਸਾਡੀ ਗੱਲ ਸੁਣਨ ਨੂੰ ਤਿਆਰ ਹਨ ਅਤੇ ਨਾ ਹੀ ਸਾਡੇ ਮੁੱਦੇ ਕੇਂਦਰ ਸਰਕਾਰ ਕੋਲ ਚੁੱਕਣ ਲਈ ਤਿਆਰ ਹਨ, ਜਿਸ ਕਰਕੇ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਦੂਜੇ ਪਾਸੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਸਾਨਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਨਾਲ ਕੁਝ ਚਿਰ ਗੱਲਬਾਤ ਕੀਤੀ ਅਤੇ ਉੱਥੋਂ ਚਲੇ ਗਏ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …