25.6 C
Toronto
Friday, August 14, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਖਿੱਚੀ ਤਿਆਰੀਪੰਜ ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਕੀਤਾ ਦੌਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ 2017 ਕਰਵਾਉਣ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੀ 5 ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਦੌਰਾ ਕੀਤਾ। ਦੇਸ਼ ਦੇ ਉਪ ਚੋਣ ਕਮਿਸ਼ਨਰ ਸਨਦੀਪ ਸਕਸੈਨਾ ਦੀ ਅਗਵਾਈ ਵਿਚ ਅੱਜ ਇਸ ਟੀਮ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਸੂਬੇ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀਕੇ ਸਿੰਘ ਮੁਤਾਬਕ ਚੋਣ ਕਮਿਸ਼ਨ ਦੇ ਇਸ ਦੌਰੇ ਦਾ ਮਕਸਦ ਸੂਬੇ ਵਿਚ ਹੋਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਦਿਸ਼ਾ ਨਿਰਦੇਸ਼ ਦੇਣਾ ਹੈ। ਕਿਉਂਕਿ ਚੋਣਾਂ ਸਮੇਂ ਸਾਰੇ ਪ੍ਰਬੰਧਾਂ ਲਈ ਵੱਡੀ ਗਿਣਤੀ ਚੋਣ ਮੁਲਾਜ਼ਮਾਂ ਦੀ ਲੋੜ ਹੈ। ਕਰੀਬ ਡੇਢ ਲੱਖ ਮੁਲਾਜ਼ਮਾਂ ਨੂੰ ਕਿਵੇਂ ਟ੍ਰੇਨਿੰਗ ਦਿੱਤੀ ਜਾਣੀ ਹੈ, ਤਾਂਕਿ ਬਿਨਾਂ ਕਿਸੇ ਮੁਸ਼ਕਿਲ ਦੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਇਸ ਦੇ ਲਈ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਚੋਣ ਕਮਿਸ਼ਨ ਦੀ ਟੀਮ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਉਨ੍ਹਾਂ ਤੋਂ ਸਹਿਯੋਗ ਮੰਗਿਆ ਹੈ।

RELATED ARTICLES
POPULAR POSTS