ਸਰਕਾਰ ਬਦਲਣ ਨਾਲ ਸਿਰਫ਼ ਪੱਗਾਂ ਦੇ ਰੰਗ ਬਦਲੇ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂ ਆਪਸ ਵਿੱਚ ਮਿਲੇ ਹੋਏ ਹਨ, ਜਿਨ੍ਹਾਂ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਰੋਕਣ ਲਈ ਕਾਂਗਰਸ ਨੂੰ ਵੋਟਾਂ ਪਵਾਈਆਂ। ‘ਆਪ’ ਅਨੁਸਾਰ ਇਹ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਵੱਲੋਂ ਇੱਕ ਅਖ਼ਬਾਰ ਨਾਲ ਕੀਤੀ ਮੁਲਾਕਾਤ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸੇਰ ਸਿੰਘ ਦੂਲੋ ਸਮੇਤ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਬਾਦਲਾਂ ਨਾਲ ਰਲੇ ਹੋਣ ਦੇ ਕਥਿਤ ਦੋਸ਼ ਲਗਾ ਰਹੇ ਹਨ। ਮਾਨ ਨੇ ਕਿਹਾ ਕਿ ਬਾਦਲਾਂ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਦੀ ਸਰਕਾਰ ਬਣਨ ਨਾਲ ਕੁੱਝ ਨਹੀਂ ਬਦਲਿਆ, ਸਿਰਫ਼ ਪੱਗਾਂ ਦੇ ਰੰਗ ਹੀ ਬਦਲੇ ਹਨ। ਸੂਬੇ ‘ਚ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਸ਼ਰਾਬ ਮਾਫੀਆ, ਨਸ਼ਾ ਮਾਫੀਆ ਆਦਿ ਉਸੇ ਤਰ੍ਹਾਂ ਚੱਲ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …