5.2 C
Toronto
Wednesday, November 12, 2025
spot_img
Homeਪੰਜਾਬਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ 'ਤੇ ਤਿੱਖਾ ਸਿਆਸੀ ਵਾਰ

ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ ‘ਤੇ ਤਿੱਖਾ ਸਿਆਸੀ ਵਾਰ

ਕਿਹਾ – ਮਨਪ੍ਰੀਤ ਅਕਾਲੀਆਂ ਨੂੰ ਵੀ ਕਰ ਰਹੇ ਹਨ ਖੁਸ਼
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਦੀਆਂ ਫ਼ੋਟੋਆਂ ਸਾਂਝੀਆਂ ਕਰ ਕੇ ਦੱਸਿਆ ਕਿ ਗਿੱਦੜਬਾਹਾ ਹਲਕੇ ਦੇ ਅਕਾਲੀ ਵਰਕਰਾਂ ਨੂੰ ਮਨਪ੍ਰੀਤ ਸਿੰਘ ਬਾਦਲ 15-15 ਲੱਖ ਰੁਪਏ ਦੇ ਚੈੱਕ ਦੇ ਕੇ ਹੌਂਸਲਾ ਅਫ਼ਜਾਈ ਕਰ ਰਹੇ ਹਨ। ਰਾਜਾ ਵੜਿੰਗ ਨੇ ਲਿਖਿਆ, ‘ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕੇ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ ਵਿੱਚ ਆਏ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇ ਕੇ ਹੌਂਸਲਾ ਹਫਜਾਈ ਕਰ ਰਹੇ ਹਨ।’

 

RELATED ARTICLES
POPULAR POSTS