ਮਾਨਸਾ/ਬਿਊਰੋ ਨਿਊਜ਼ : ਉੱਚ ਪੁਲਿਸ ਅਧਿਕਾਰੀ ਹਰਦਿਆਲ ਸਿੰਘ ਮਾਨ ਨੇ ਪੀਪੀਐਸਸੀ ਮੈਂਬਰ ਵੱਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਮੈਂਬਰ ਬਣਾਇਆ ਸੀ। ਉਹ ਇਸ ਵੇਲੇ ਫਿਰੋਜ਼ਪੁਰ ਵਿਚ ਆਈਜੀ ਵੱਜੋਂ ਤਾਇਨਾਤ ਹਨ। 2004 ਬੈਚ ਦੇ ਆਈਪੀਐਸ ਅਧਿਕਾਰੀ ਮਾਨ ਇਸੇ ਸਾਲ ਹੀ ਪੁਲਿਸ ਵਿਭਾਗ ਵਿਚੋਂ 31 ਅਗਸਤ ਨੂੰ ਸੇਵਾਮੁਕਤ ਹੋ ਰਹੇ ਹਨ। ਉਹ ਬਰਨਾਲਾ ਨੇੜੇ ਠੀਕਰੀਵਾਲਾ ਪਿੰਡ ਦੇ ਜੰਮਪਲ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …