7.8 C
Toronto
Tuesday, October 28, 2025
spot_img
Homeਪੰਜਾਬਅਕਾਲੀ ਦਲ ਤੇ ਬਸਪਾ ਨੇ ਫੂਕੇ 'ਆਪ' ਆਗੂ ਅਨਮੋਲ ਗਗਨ ਮਾਨ ਦੇ...

ਅਕਾਲੀ ਦਲ ਤੇ ਬਸਪਾ ਨੇ ਫੂਕੇ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ

ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਭਰ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵੱਲੋਂ ਆਮ ਆਦਮੀ ਪਾਰਟੀ ਦੀ ਸੂਬਾਈ ਮਹਿਲਾ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ ਫੂਕੇ ਗਏ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ।
ਅਕਾਲੀ ਅਤੇ ਬਸਪਾ ਵਰਕਰਾਂ ਨੇ ਪੰਜਾਬੀ ਗਾਇਕਾ ਅਤੇ ‘ਆਪ’ ਆਗੂ ਅਨਮੋਲ ਗਗਨ ਮਾਨ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਲਿਖਤ ਸੰਵਿਧਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਸੀ, ਜਿਸ ਦੇ ਚਲਦਿਆਂ ਦਲਿਤ ਭਾਈਚਾਰੇ ਵਿਚ ਕਾਫ਼ੀ ਰੋਸ ਵੀ ਪਾਇਆ ਜਾ ਰਿਹਾ ਸੀ। ਅਕਾਲੀ ਅਤੇ ਬਪਸਾ ਵਰਕਰਾਂ ਨੇ ਆਮ ਆਦਮੀ ਪਾਰਟੀ ਅਤੇ ਅਨਮੋਲ ਗਗਨ ਮਾਨ ਨੂੰ ਅਪੀਲ ਕੀਤੀ ਕਿ ਆਪਣੀ ਕੀਤੀ ਗਲਤੀ ਲਈ ਮੁਆਫ਼ੀ ਮੰਗਣ। ਦੂਜੇ ਪਾਸੇ ‘ਆਪ’ ਆਗੂ ਅਨਮੋਲ ਗਗਨ ਮਾਨ ਨੇ ਇਸ ਸਬੰਧੀ ਅਜੇ ਤੱਕ ਆਪਣਾ ਕੋਈ ਸਪੱਸ਼ਟੀ ਕਰਨ ਨਹੀਂ ਦਿੱਤਾ।

 

RELATED ARTICLES
POPULAR POSTS