ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟ ਤੋਂ 16.35 ਕਰੋੜ ਰੁਪਏ ਲੈਣ ਦੇ ਭ੍ਰਿਸ਼ਟਾਚਾਰ ਦੇ ਕੇਸ ਅਤੇ ਕਾਂਗਰਸ ਸਰਕਾਰ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਦਾ 2500 ਕਰੋੜ ਰੁਪਏ ਦਾ ਕੇਸ ਥਰਮਲ ਪਲਾਂਟਾਂ ਕੋਲ ਹਾਰ ਜਾਣ ਦੇ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਕਰਵਾਈ ਜਾਵੇ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਗੱਠਜੋੜ ਸਰਕਾਰ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਖਰੀਦ ਸਮਝੌਤੇ (ਪੀਪੀਏ) ‘ਤੇ ਹਸਤਾਖਰ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਸਰਗਰਮ ਹੋ ਗਈ ਸੀ ਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ ਤੇ ਇਨ੍ਹਾਂ ਨੂੰ ਰੱਦ ਕਰਨ ਦੀ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਵੇਲੇ ਕਾਂਗਰਸ ਪਾਰਟੀ ਨੇ ਕੁਝ ਪ੍ਰਾਈਵੇਟ ਕੰਪਨੀਆਂ ਜਿਨ੍ਹਾਂ ‘ਤੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਨੇ ਗੜਬੜ ਕਰਨ ਦੇ ਦੋਸ਼ ਲਗਾਏ ਸਨ, ਉਸ ਕੋਲੋਂ ਪਾਰਟੀ ਫੰਡ ਲੈ ਲਏ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …