ਕਿਹਾ – ਸ਼੍ਰੋਮਣੀ ਅਕਾਲੀ ਨੇ ਤਾਂ ਪਲਾਂਟਾਂ ‘ਚ ਹਿੱਸੇਦਾਰੀ ਪਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਰੋਪ ਲਾਇਆ ਹੈ ਕਿ ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਤਾਂ ਪਲਾਂਟਾਂ ‘ਚ ਹਿੱਸੇਦਾਰੀ ਪਾਈ ਹੋਈ ਹੈ। ਇਸੇ ਕਾਰਨ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਸੰਸਦ ਮੈਂਬਰ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੰਬੋਧਤ ਹੁੰਦਿਆਂ ਕਿਹਾ, ‘ਸਿੱਧੂ ਸਾਹਿਬ ਕਾਂਗਰਸ ਪਾਰਟੀ ਵੱਲੋਂ ਬਿਜਲੀ ਕੰਪਨੀਆਂ ਤੋਂ ਲਏ ਕਰੋੜਾਂ ਰੁਪਏ ਦੇ ਫੰਡਾਂ ਬਾਰੇ ਵੀ ਇੱਕ ਟਵੀਟ ਠੋਕੋ।’ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਬਿਜਲੀ ਪਲਾਂਟ ਸਥਾਪਤ ਕੀਤੇ ਹਨ। ਕਾਂਗਰਸ ਨੇ ਇਨ੍ਹਾਂ ਸਾਰੀਆਂ ਕੰਪਨੀਆਂ ਤੋਂ 15.35 ਕਰੋੜ ਰੁਪਏ ਲਏ ਹਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਨਹੀਂ ਕਰਦੀ ਕਿਉਂਕਿ ਬਿਜਲੀ ਕੰਪਨੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਘਰ ਤੱਕ ਪੈਸਿਆਂ ਦੀ ਵਰਖਾ ਕੀਤੀ ਹੈ। ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੰਪਨੀਆਂ ਤੋਂ ਪੈਸੇ ਨਹੀਂ ਲਏ, ਸਗੋਂ ਬਿਜਲੀ ਪਲਾਂਟਾਂ ਵਿੱਚ ਹਿੱਸਾ ਪਾਇਆ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …