ਹਾਈਕਮਾਨ ਗੈਰ ਸਿੱਖ ਵਰਗ ਦਾ ਰੱਖੇ ਧਿਆਨ : ਮਨੀਸ਼ ਤਿਵਾੜੀ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੱਧੂ ਦੀ ਪ੍ਰਧਾਨਗੀ ਵਿਚਾਲੇ ਲਟਕਦੀ ਨਜ਼ਰ ਆ ਰਹੀ ਹੈ। ਅੱਜ ਸਿੱਧੂ ਨੇ ਨਵੀਂ ਦਿੱਲੀ ਵਿਖੇ ਸੋਨੀਆ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਹੈ। ਇਹ ਮੁਲਾਕਾਤ ਅਜਿਹੇ ਮੌਕੇ ਹੋਏ, ਜਦੋਂ ਪਾਰਟੀ ਦੀ ਪੰਜਾਬ ਇਕਾਈ ਵਿਚ ਜਥੇਬੰਦਕ ਤਬਦੀਲੀ ਦੀ ਤਿਆਰੀ ਕਰਨ ਅਤੇ ਸਿੱਧੂ ਨੂੰ ਇਸ ਵਿਚ ਅਹਿਮ ਭੂਮਿਕਾ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੀ ਪ੍ਰਧਾਨਗੀ ਬਾਰੇ ਹਾਲੇ ਕੋਈ ਅੰਤਿਮ ਫੈਸਲਾ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਵਤ ਨੇ ਕਿਹਾ ਸੀ ਕਿ ਸਿੱਧੂ ਦਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਯਕੀਨੀ ਹੈ।
ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਲੈ ਕੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਪ੍ਰਧਾਨਗੀ ਕਿਸੇ ਗੈਰ ਸਿੱਖ ਵਿਅਕਤੀ ਨੂੰ ਮਿਲਣੀ ਚਾਹੀਦੀ ਹੈ। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਤੋਂ ਬਾਅਦ ਮਨੀਸ਼ ਤਿਵਾੜੀ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ। ਤਿਵਾੜੀ ਨੇ ਪੰਜਾਬ ਦੀ ਜਨਸੰਖਿਆ ਸਬੰਧੀ ਵੇਰਵੇ ਪੇਸ਼ ਕਰਦਿਆਂ ਹਾਈਕਮਾਨ ਨੂੰ ਅਪੀਲ ਕੀਤੀ ਕਿ ਪਾਰਟੀ ਵਿਚ ਵੱਡੀ ਤਬਦੀਲੀ ਕਰਨ ਸਮੇਂ ਗੈਰ ਜੱਟ ਸਿੱਖ ਵਰਗ ਨੂੰ ਵੀ ਧਿਆਨ ਵਿਚ ਰੱਖਿਆ ਜਾਵੇ।
ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਚਰਚਾ ਪੂਰੇ ਜ਼ੋਰਾਂ ’ਤੇ ਹੈ ਅਤੇ ਲੰਘੇ ਕੱਲ੍ਹ ਤਾਂ ਚਰਚਾ ਚੱਲਦੀ ਰਹੀ ਕਿ ਸਿੱਧੂ ਦੇ ਨਾਮ ’ਤੇ ਮੋਹਰ ਲੱਗ ਗਈ ਹੈ ਅਤੇ ਸਿਰਫ ਐਲਾਨ ਹੋਣਾ ਬਾਕੀ ਹੈ। ਇਸੇ ਦੌਰਾਨ ਸਿੱਧੂ ਦੇ ਹਮਾਇਤੀ ਵਿਧਾਇਕਾਂ ਅਤੇ ਮੰਤਰੀਆਂ ਨੇ ਸੁਖਜਿੰਦਰ ਰੰਧਾਵਾ ਦੀ ਰਿਹਾਇਸ਼ ’ਤੇ ਮੀਟਿੰਗ ਵੀ ਕਰ ਲਈ ਸੀ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਦੇ ਹਮਾਇਤੀ ਵਿਧਾਇਕ ਅਤੇ ਮੰਤਰੀ ਵੀ ਇਕੱਠੇ ਹੋ ਗਏ ਹਨ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …