ਮੁੱਖ ਮੰਤਰੀ ਬਾਦਲ ਵਲੋਂ ਜਨਮ ਅਸ਼ਟਮੀ ਦੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਭਲਕੇ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਬਾਦਲ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸ਼ਾਂਤੀ ਦੇ ਪੁੰਜ, ਧਰਮ ਦੇ ਰਖਵਾਲੇ ਅਤੇ ਸਚਾਈ ਤੇ ਦਿਆਨਤਦਾਰੀ ਦੇ ਪ੍ਰਤੀਕ ਹਨ। ਬਾਦਲ ਨੇ ਇਹ ਪਵਿੱਤਰ ਤਿਉਹਾਰ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਰੂੜੀਵਾਦੀ ਬੰਦਸ਼ਾਂ ਤੋਂ ਉਪਰ ਉਠ ਕੇ ਆਪਸੀ ਪ੍ਰੇਮ ਪਿਆਰ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਆਪਣੇ ਜੀਵਨ ਨੂੰ ਆਨੰਦਮਈ ਤੇ ਖੁਸ਼ਹਾਲ ਬਣਾਉਣ ਦਾ ਵੀ ਸੱਦਾ ਦਿੱਤਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …