ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲੰਘੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਅੱਤ ਦੀ ਠੰਡ, ਅੱਤ ਦੀ ਗਰਮੀ ਅਤੇ ਹੁਣ ਬਰਸਾਤ ਦੇ ਮੌਸਮ ਵੀ ਕਿਸਾਨਾਂ ਵਲੋਂ ਸੰਘਰਸ਼ ਜਾਰੀ ਹੈ। ਇਸ ਚੱਲ ਰਹੇ ਬਰਸਾਤ ਦੇ ਮੌਸਮ ਦੌਰਾਨ ਲੰਘੀ ਰਾਤ ਤੋਂ ਲਗਾਤਾਰ ਕਈ ਘੰਟੇ ਦਿੱਲੀ ’ਚ ਅਤੇ ਕਿਸਾਨੀ ਮੋਰਚੇ ਵਾਲੀਆਂ ਥਾਵਾਂ ’ਤੇ ਭਾਰੀ ਮੀਂਹ ਪਿਆ। ਪਰ ਇਸ ਭਾਰੀ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਸਲੇ ਨੂੰ ਸਲਾਮ ਕਰਨਾ ਬਣਦਾ ਹੈ , ਜਿਹੜੇ ਅਜਿਹੇ ਬਰਸਾਤ ਦੇ ਮੌਸਮ ਵਿਚ ਵੀ ਖੇਤੀ ਕਾਨੂੰਨ ਰੱਦ ਕਰਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਡਟੇ ਹੋਏ ਨੇ। ਧਿਆਨ ਰਹੇ ਕਿ ਅੱਜ ਪੰਜਾਬ ਦੇ ਕਈ ਹਿੱਸਿਆਂ ਅਤੇ ਚੰਡੀਗੜ੍ਹ ਵਿਚ ਭਰਵਾਂ ਮੀਂਹ ਪਿਆ।