ਕਿਸਾਨਾਂ ਨੇ ਮੁੱਖ ਮਾਰਗ ’ਤੇ ਲਗਾ ਦਿੱਤਾ ਧਰਨਾ
ਨਵਾਂਸ਼ਹਿਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਜਿੱਥੇ ਉਨ੍ਹਾਂ ਨੇ ਭਗਤ ਸਿੰਘ ਦੀ ਸ਼ਹੀਦੀ ਸਮਾਰਕ ’ਤੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਸਿੱਧੂ ਦਾ ਭਰਵਾਂ ਸਵਾਗਤ ਵੀ ਹੋਇਆ। ਉਧਰ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਵੀ ਕੀਤਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਸਿੱਧੂ ਦਾ ਵਿਰੋਧ ਇਸ ਲਈ ਕੀਤਾ ਕਿਉਂਕਿ ਸਿੱਧੂੁ ਨੇ ਕਿਸਾਨਾਂ ਨਾਲ ਗੱਲ ਹੀ ਨਹੀਂ ਕੀਤੀ। ਗੁੱਸੇ ਵਿਚ ਆਏ ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ ’ਤੇ ਧਰਨਾ ਵੀ ਲਗਾ ਦਿੱਤਾ ਸੀ। ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ’ਤੇ ਚੱਲਦਿਆਂ ਉਹ ਕਾਂਗਰਸ ਪਾਰਟੀ ਦੇ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਸਿੱਧੂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਨਵੇਂ ਬਣੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਰਾਜ ਕੁਮਾਰ ਵੇਰਕਾ, ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ ਅਤੇ ਗੁਰਪ੍ਰੀਤ ਸਿੰਘ ਜੀਪੀ ਹਾਜ਼ਰ ਸਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …