ਪੁਲਿਸ ਸਰਚ ਮੁਹਿੰਮ ਵਿਚ ਜੁਟੀ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਦੇ ਦੀਨਾਨਗਰ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸ਼ੱਕੀਆਂ ਦੀ ਭਾਲ ਲਈ ਸਰਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼ੱਕੀਆਂ ਨੂੰ ਦੀਨਾਨਗਰ ਦੇ ਲਿਟਲ ਫਲਾਵਰ ਸਕੂਲ ਨੇੜੇ ਇਕ 11 ਸਾਲ ਬੱਚੇ ਨੇ ਦੇਖਿਆ ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਬੱਚੇ ਦਾ ਕਹਿਣਾ ਹੈ ਕਿ ਸ਼ੱਕੀਆਂ ਕੋਲ ਹਥਿਆਰ ਵੀ ਸਨ। ਜਾਣਕਾਰੀ ਮਿਲਦੇ ਹੀ ਐਸਐਸਪੀ ਗੁਰਦਾਸਪੁਰ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਸਰਚ ਮੁਹਿੰਮ ਸ਼ੁਰੂ ਦਿੱਤੀ। ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸਕੂਲ ਵੀ ਖਾਲੀ ਕਰਵਾ ਲਿਆ ਸੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …