Breaking News
Home / ਪੰਜਾਬ / ਸਿੱਧੂ ਪਹਿਲਾਂ ਮੁਆਫੀ ਮੰਗੇ ਫਿਰ ਕਰਾਂਗਾ ਗੱਲ : ਕੈਪਟਨ ਅਮਰਿੰਦਰ

ਸਿੱਧੂ ਪਹਿਲਾਂ ਮੁਆਫੀ ਮੰਗੇ ਫਿਰ ਕਰਾਂਗਾ ਗੱਲ : ਕੈਪਟਨ ਅਮਰਿੰਦਰ

ਪਰਗਟ ਸਿੰਘ ਬੋਲੇ – ਸਿੱਧੂ ਨੂੰ ਨਹੀਂ ਮੁੱਖ ਮੰਤਰੀ ਨੂੰ ਮੰਗਣੀ ਚਾਹੀਦੀ ਹੈ ਮੁਆਫੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਜਿੱਦ ’ਤੇ ਅੜੇ ਹੋਏ ਹਨ ਕਿ ਨਵਜੋਤ ਸਿੱਧੂ ਉਨ੍ਹਾਂ ਕੋਲੋਂ ਮੁਆਫੀ ਮੰਗੇ। ਇਸੇ ਦੌਰਾਨ ਕੈਪਟਨ ਨੇ ਅਜਿਹੀਆਂ ਰਿਪੋਰਟਾਂ ਨੂੰ ਗ਼ਲਤ ਦੱਸਿਆ, ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਸਿੱਧੂ ਨੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਸਿੱਧੂ ਨੇ ਉਨ੍ਹਾਂ ਨੂੰ ਮਿਲਣ ਲਈ ਕੋਈ ਸਮਾਂ ਨਹੀਂ ਮੰਗਿਆ। ਅਮਰਿੰਦਰ ਹੋਰਾਂ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਉਸ ਸਮੇਂ ਤੱਕ ਨਵਜੋਤ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ ਜਦੋਂ ਉਹ ਆਪਣੇ ਟਵੀਟ ਲਈ ਜਨਤਕ ਤੌਰ ’ਤੇ ਮਾਫ਼ੀ ਨਹੀਂ ਮੰਗ ਲੈਂਦੇ। ਇਸੇ ਦੌਰਾਨ ਪੰਜਾਬ ਦੇ ਤਿੰਨ ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਓਪੀ ਸੋਨੀ ਤੇ ਵਿਜੇ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਹਾਲੇ ਤਕ ਕੈਪਟਨ ਨੂੰ ਨਹੀਂ ਮਿਲੇ। ਸਿੱਧੂ ਪਿਛਲੇ ਦਿਨਾਂ ਤੋਂ ਸੂਬੇ ’ਚ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਹਨ। ਉਧਰ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਵੱਡਾ ਦਿਲ ਦਿਖਾਉਂਦੇ ਹੋਏ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਨੂੰ ਭੁੱਲ ਜਾਣ। ਸੁਖਬਿੰਦਰ ਸਿੰਘ ਸੁੱਖ ਸਰਕਾਰਆ ਨੇ ਵੀ ਕਿਹਾ ਕਿ ਜਦੋਂ ਕੈਪਟਨ ਨੇ ਪ੍ਰਤਾਪ ਸਿੰਘ ਬਾਜਵਾ ਤੇ ਖਹਿਰਾ ਨੂੰ ਮਾਫ਼ ਕਰ ਦਿੱਤਾ ਤਾਂ ਸਿੱਧੂ ਦੇ ਮਾਮਲੇ ’ਚ ਵੀ ਉਨ੍ਹਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਦੇ ਨਜ਼ਦੀਕੀ ਮੰਤਰੀ ਬ੍ਰਹਮ ਮੋਹਿੰਦਰਾ ਨੇ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਤਾਂ ਕੀਤਾ, ਪਰ ਨਾਲ ਹੀ ਕਿਹਾ ਕਿ ਉਹ ਸਿੱਧੂ ਨਾਲ ਉਦੋਂ ਤੱਕ ਗੱਲ ਨਹੀਂ ਕਰਨਗੇ, ਜਦੋਂ ਤੱਕ ਸਿੱਧੂ ਦੀ ਕੈਪਟਨ ਨਾਲ ਸੁਲਾਹ ਨਹੀਂ ਹੋ ਜਾਂਦੀ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੂੰ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਜਨਤਾ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਬਹੁਤ ਸਾਰੇ ਮਸਲੇ ਹੱਲ ਹੀ ਨਹੀਂ ਕੀਤੇ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …