ਨਵਜੋਤ ਸਿੱਧੂ ਕਾਂਗਰਸ ਭਵਨ ਚੰਡੀਗੜ੍ਹ ’ਚ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਆਉਂਦੀ 23 ਜੁਲਾਈ ਨੂੰ ਅਹੁਦਾ ਸੰਭਾਲਣਗੇ। ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ’ਚ ਸ਼ੁੱਕਰਵਾਰ ਸਵੇਰੇ 11 ਵਜੇ ਕਾਂਗਰਸ ਭਵਨ ’ਚ ਸਿੱਧੂ ਦੀ ਤਾਜਪੋਸ਼ੀ ਹੋਣੀ ਹੈ। ਇਸਦੇ ਨਾਲ ਹੀ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਵੀ ਆਪਣੀ ਜ਼ਿੰਮੇਵਾਰੀ ਸੰਭਾਲਣਗੇ। ਕੁਲਜੀਤ ਸਿੰਘ ਨਾਗਰਾ ਨੇ ਸਾਰੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਨਵਜੋਤ ਸਿੱਧੂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸਿੱਧੂ ਦੇ ਨਾਲ 60 ਤੋਂ ਜ਼ਿਆਦਾ ਕਾਂਗਰਸੀ ਵਿਧਾਇਕ ਵੀ ਸਨ। ਇਸ ਮੌਕੇ ਸਿੱਧੂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਧਿਆਨ ਰਹੇ ਕਿ ਸਿੱਧੂ ਨੇ ਦੁਰਗਿਆਨਾ ਮੰਦਰ ਪਹੁੰਚ ਕੇ ਵੀ ਅਸ਼ੀਰਵਾਦ ਲਿਆ।