60 ਤੋਂ ਜ਼ਿਆਦਾ ਵਿਧਾਇਕ ਸਿੱਧੂ ਦੇ ਨਾਲ ਰਹੇ ਹਾਜ਼ਰ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਇਸ ਮੌਕੇ ਸਿੱਧੂ ਦੇ ਨਾਲ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ, ਪਰਗਟ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਣੇ 60 ਤੋਂ ਜ਼ਿਆਦਾ ਵਿਧਾਇਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਧਿਆਨ ਰਹੇ ਕਿ ਜਦੋਂ ਨਵਜੋਤ ਸਿੱਧੂ ਸ੍ਰੀ ਦਰਬਾਰ ਸਾਹਿਬ ਪਹੁੰਚੇ, ਉਸ ਮੌਕੇ ਸਿੱਧੂ ਦੇ ਨਾਲ ਕਾਂਗਰਸ ਦੇ 60 ਤੋਂ ਵੱਧ ਵਿਧਾਇਕ ਅਤੇ ਵੱਡੀ ਗਿਣਤੀ ਵਿਚ ਸਮਰਥਕ ਵੀ ਸਨ। ਨਵਜੋਤ ਸਿੱਧੂ ਤੇ ਉਨ੍ਹਾਂ ਦੇ ਸਮਰਥਕ ਵਿਧਾਇਕ ਬੱਸਾਂ ਵਿਚ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਸ੍ਰੀ ਹਰਮਿੰਦਰ ਸਾਹਿਬ ਪਹੁੰਚਣ ਤੋਂ ਪਹਿਲਾਂ ਸਿੱਧੂ ਵਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ। ਇਸੇ ਦੌਰਾਨ ਸਿੱਧੂ ਸਮਰਥਕਾਂ ਵਲੋਂ ਖੂਬ ਭੰਗੜੇ ਵੀ ਪਾਏ ਗਏ। ਨਵਜੋਤ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਟਵੀਟ ਵੀ ਕੀਤਾ। ਉਨ੍ਹਾਂ ਲਿਖਿਆ ਕਿ ਬਦਲਾਅ ਦੀ ਹਵਾ – ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਵਲੋਂ। ਇਸੇ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ। ਇਹ ਸਾਰਿਆਂ ਨੂੰ ਸਵੀਕਾਰ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਸਿੱਧੂ ਨੂੰ ਮਾਫੀ ਮੰਗਣ ਨੂੰ ਕਹਿ ਰਹੇ ਹਨ ਅਤੇ ਜੇ ਉਨ੍ਹਾਂ ਸਿੱਧੂ ਕੋਲੋਂ ਮਾਫੀ ਮੰਗਵਾਉਣੀ ਸੀ ਕਿ ਉਹ ਪਹਿਲਾਂ ਆਪਣੀ ਗੱਲ ਸੋਨੀਆ ਗਾਂਧੀ ਅਤੇ ਰਾਹੁਲ ਕੋਲ ਰੱਖਦੇ।
Check Also
ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ …